ਪੰਜਾਬ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਐਨ. ਵੀ. ਰਮਨਾ ਦਾ ਮੁੱਖ ਮੰਤਰੀ ਮਾਨ ਵੱਲੋਂ ਸ਼ਾਨਦਾਰ ਸਵਾਗਤ

jastice

ਪੰਜਾਬ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਐਨ. ਵੀ. ਰਮਨਾ ਦਾ ਮੁੱਖ ਮੰਤਰੀ ਮਾਨ ਵੱਲੋਂ ਸ਼ਾਨਦਾਰ ਸਵਾਗਤ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਸਿੱਧੇ ਭਾਰਤ ਦੇ ਚੀਫ਼ ਜਸਟਿਸ ਐਨ.ਵੀ.ਰਮਨਾ (Chief Justice Ramna) ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਜਸਟਿਸ ਐਨਵੀ ਰਮਨ ਪਰਿਵਾਰ ਸਮੇਤ ਪੰਜਾਬ ਪਹੁੰਚੇ ਹਨ। ਦੌਰੇ ਦੌਰਾਨ ਉਹ ਬੁੱਧਵਾਰ ਸ਼ਾਮ ਨੂੰ ਅਟਾਰੀ ਸਰਹੱਦ ‘ਤੇ ਰੀਚ ਰੀਟ੍ਰੀਟ ਦੇਖਣਗੇ। ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਅੱਜ ਆਪਣੀ ਫੇਰੀ ਦੌਰਾਨ ਸੂਬੇ ਦੀ ਪਵਿੱਤਰ ਨਗਰੀ ਪਹੁੰਚੇ।

ਏਅਰਪੋਟਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਦਾ ਸ਼ਾਨਦਾਰ ਸਵਾਗਤ ਕੀਤਾ । ਮਾਨ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ (Chief Justice Ramna ) ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਲੋਕ ਕਾਫੀ ਉਤਸ਼ਾਹਿਤ ਹਨ।

ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਤੋ ਇਲਾਵਾ ਹੋਰ ਵੀ ਉੱਚ ਅਧਿਕਾਰੀ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ