‘ਪੂਜਨੀਕ ਗੁਰੂ ਜੀ ’ਤੇ ਅਟੁੱਟ ਵਿਸ਼ਵਾਸ’

Naamcharcha in Himachal Sachkahoon

ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਬਲਾਕਾਂ ’ਚ ਸਾਧ-ਸੰਗਤ ਨੇ ਗਾਇਆ ਗੁਰੂ ਜੱਸ

(ਸੱਚ ਕਹੂੰ ਨਿਊਜ਼) ਸ਼ਿਮਲਾ। ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਵੱਲੋਂ ਨਾਮ-ਚਰਚਾ ਕਰਵਾ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਬਲਾਕ ਕਾਂਗੜਾ, ਨਾਹਨ, ਬਾਂਸਵਾਲਾ, ਮਝੀਨ, ਨਗਰੋਟਾ ਬੰਗਵਾ, ਨਗਰੋਟਾ ਸੁਰੀਅਨ, ਊਨਾ, ਧਰਮਸ਼ਾਲਾ, ਬਾਂਗਰਣ, ਇੰਦੌਰਾ ਅਤੇ ਜੈਸਿੰਘਪੁਰ ’ਚ ਨਾਮ-ਚਰਚਾ ਕਰਵਾਈ ਗਈ ਨਾਮ-ਚਰਚਾ ਦੌਰਾਨ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਸ਼ਿਰਕਤ ਕਰਕੇ ਸਤਿਗੁਰੂ ਜੀ ਦਾ ਗੁਣਗਾਨ ਕੀਤਾ। ਇਸ ਤੋਂ ਪਹਿਲਾਂ ਨਾਮ-ਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਨੇ ਪਵਿੱਤਰ ਨਾਅਰਾ ਲਾ ਕੇ ਕੀਤੀ ਕਵੀਰਾਜ ਵੀਰਾਂ ਨੇ ਸ਼ਬਦਬਾਣੀ ਕੀਤੀ ਨਾਮ-ਚਰਚਾ ਦੌਰਾਨ ਜਿੰਮੇਵਾਰਾਂ ਨੇ ਸਾਧ-ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਹਮੇਸ਼ਾ ਇਨਸਾਨੀਅਤ ਦਾ ਪਾਠ ਪੜ੍ਹਾਇਆ ਹੈ ਜਿਸ ’ਤੇ ਚੱਲਦਿਆਂ ਸਾਧ-ਸੰਗਤ ਦਿਨ-ਰਾਤ ਮਾਨਵਤਾ ਭਲਾਈ ਦੇ ਕਾਰਜਾਂ ’ਚ ਲੱਗੀ ਹੋਈ ਹੈ ਅਤੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਲੈਂਦੀ ਹੈ ਅਤੇ ਲੈਂਦੀ ਰਹੇਗੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ