ਉਮਰਾਨ ਨੇ ਆਖਰੀ ਓਵਰ ‘ਚ ਲਈਆਂ 3 ਵਿਕਟਾਂ
ਹੈਦਰਾਬਾਦ। ਆਈਪੀਐਲ 2022 ਦੇ 28ਵਾਂ ਮੈਚ ਪੰਜਾਬ ਕਿੰਗਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਦਰਮਿਆਨ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੂੰ ਜਿੱਤ ਲਈ 152 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ 20 ਓਵਰਾਂ ਵਿੱਚ 10 ਵਿਕਟਾਂ ਦੇ ਨੁਕਸਾਨ ’ਤੇ 151 ਦੌੜਾਂ ਬਣਾਈਆਂ। ਲੀਅਮ ਲਿਵਿੰਗਸਟੋਨ ਨੇ ਸਭ ਤੋਂ ਵੱਧ 60 ਦੌੜਾਂ ਬਣਾਈਆਂ। ਮੈਚ ’ਚ ਹੈਦਰਾਬਾਦ ਦੇ ਗੇਂਦਬਾਜ਼ ਉਮਰਾਨ ਖਾਨ ਨੇ 4 ਵਿਕਟਾਂ ਲਈਆਂ। ਪੰਜਾਬ ਦੇ ਬੱਲੇਬਾਜ਼ ਲਿਆਮ ਲਿਵਿੰਗਸਟੋਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 26 ਗੇਂਦਾਂ ‘ਚ ਆਪਣੇ ਆਈਪੀਐੱਲ ਕਰੀਅਰ ਦਾ ਤੀਜਾ ਅਰਧ ਸੈਂਕੜਾ ਪੂਰਾ ਕੀਤਾ। ਲਿਵਿੰਗਸਟੋਨ ਨੇ 33 ਗੇਂਦਾਂ ਵਿੱਚ 60 ਦੌੜਾਂ ਬਣਾਈਆਂ
ਪੰਜਾਬ ਦੀ ਸ਼ੁਰੂਆਤ ਖਰਾਬ ਰਹੀ ਤੇ ਉਸ ਦੀਆਂ ਪਹਿਲਾਂ ਚਾਰ ਵਿਕਟਾਂ 61 ਦੌੜਾਂ ’ਤੇ ਡਿੱਗ ਗਈਆਂ ਸਨ ਤੇ ਇਸ ਮੁਸ਼ਕਲ ਸਥਿਤੀ ’ਚ ਲਿਆਮ ਲਿਵਿੰਗਸਟੋਨ ਅਤੇ ਸ਼ਾਹਰੁਖ ਖਾਨ ਨੇ ਪਾਰੀ ਨੂੰ ਸੰਭਾਲਿਆ ਅਤੇ ਪੰਜਵੇਂ ਵਿਕਟ ਲਈ 71 ਦੌੜਾਂ ਦੀ ਸਾਂਝੇਦਾਰੀ ਕੀਤੀ। ਭੁਵਨੇਸ਼ਵਰ ਕੁਮਾਰ ਨੇ ਸ਼ਾਹਰੁਖ ਨੂੰ ਆਊਟ ਕਰਕੇ ਇਸ ਸਾਂਝੇਦਾਰੀ ਨੂੰ ਤੋੜਿਆ। ਉਹ 28 ਗੇਂਦਾਂ ਵਿੱਚ 26 ਦੌੜਾਂ ਬਣਾ ਕੇ ਆਊਟ ਹੋਇਆ।
ਪਾਵਰ ਪਲੇਅ ’ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣਿਆ ਭੁਵਨੇਸ਼ਵਰ
ਪੰਜਾਬ ਦੇ ਓਪਨਰ ਬੱਲੇਬਾਜ਼ ਸ਼ਿਖਰ ਧਵਨ ਨੂੰ ਮੈਚ ‘ਚ ਭੁਵਨੇਸ਼ਵਰ ਕੁਮਾਰ ਨੇ ਆਊਟ ਕੀਤਾ। ਇਸ ਦੇ ਨਾਲ ਹੀ ਉਹ ਆਈਪੀਐਲ ਦੇ ਪਾਵਰ ਪਲੇਅ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲਾ ਗੇਂਦਬਾਜ਼ ਵੀ ਬਣ ਗਿਆ। ਭੁਵੀ ਨੇ ਹੁਣ ਤੱਕ IPL ਦੇ ਪਹਿਲੇ 6 ਓਵਰਾਂ ‘ਚ 54 ਵਿਕਟਾਂ ਲਈਆਂ ਹਨ। ਉਸ ਨੇ ਸੰਦੀਪ ਸ਼ਰਮਾ (53) ਦਾ ਰਿਕਾਰਡ ਤੋੜਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ