ਅੰਗਹੀਣਾਂ ਨੂੰ ਮੁਫ਼ਤ ਇਲਾਜ ਅਤੇ ਅਪਰੇਸ਼ਨ ਦੀ ਸਹੂਲਤ
(ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ ਸੋਮਵਾਰ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ 13ਵਾਂ ਯਾਦ-ਏ-ਮੁਰਸ਼ਿਦ ਮੁਫਤ ਅਪੰਗਤਾ ਨਿਵਾਰਣ ਕੈਂਪ ਸ਼ੁਰੂ ਹੋ ਗਿਆ ਹੈ। ਸ਼ਾਹ ਸਤਿਨਾਮ ਜੀ ਰਿਚਰਸ ਐਂਡ ਡਿਵੈਲਪਮੈਂਟ ਫਾਊਂਡੇਸ਼ਨ, ਸਰਸਾ ਵੱਲੋਂ ਲਾਏ ਗਏ ਚਾਰ ਰੋਜ਼ਾ ਕੈਂਪ ਦਾ ਸ਼ੁੱਭ ਆਰੰਭ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀ. ਆਰ. ਨੈਨ ਇੰਸਾਂ ਸਮੇਤ ਮੈਨੇਜਮੈਂਟ ਕਮੇਟੀ ਤੇ ਹਸਪਤਾਲ ਦੇ ਡਾਕਟਰਾਂ ਨੇ ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ ਦਾ ਪਵਿੱਤਰ ਨਾਅਰਾ ਲਾ ਕੇ ਬੇਨਤੀ ਦਾ ਸ਼ਬਦ ਬੋਲ ਕੇ ਕੀਤਾ।
ਕੈਂਪ ’ਚ ਪਹਿਲੇ ਦਿਨ ਖਬਰ ਲਿਖੇ ਜਾਣ ਤੱਕ ਅਨੇਕ ਮਰੀਜ਼ਾਂ ਦੀ ਜਾਂਚ ਹੋ ਚੁੱਕੀ ਸੀ ਤੇ ਇਹ ਸਿਲਸਿਲਾ ਜਾਰੀ ਹੈ। ਮਰੀਜ਼ਾਂ ਦੇ ਆਪਰੇਸ਼ਨ ਲਈ ਚੋਣ ਜਾਰੀ ਹੈ ਤੇ ਕੈਲੀਪਰ ਦੇ ਨਾਪ ਲਏ ਜਾ ਰਹੇ ਹਨ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਚੇਅਰਮੈਨ ਡਾ. ਪੀ. ਆਰ. ਨੈਨ ਇੰਸਾਂ ਨੇ ਕਿਹਾ ਕਿ ਇਹ ਕੈਂਪ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਮਾਨਵਤਾ ’ਤੇ ਬਹੁਤ ਵੱਡਾ ਉਪਕਾਰ ਹੈ। ਜਦੋਂ ਇਹ ਕੈਂਪ ਸ਼ੁਰੂ ਕੀਤਾ ਗਿਆ ਤਾਂ ਉਸ ਸਮੇਂ ਪੋਲਿਓ ਦੇ ਮਰੀਜ਼ਾਂ ਦੀ ਗਿਣਤੀ ਵਧੇਰ ਹੋਣ ਕਾਰਨ ਪੋਲਿਓ ਮਰੀਜ਼ਾਂ ’ਤੇ ਜ਼ਿਆਦਾ ਫੋਕਸ ਸੀ।
ਪਰ ਇਸ ਤੋਂ ਬਾਅਦ ਜਿਵੇਂ-ਜਿਵੇਂ ਸਮਾਂ ਲੰਘਦਾ ਗਿਆ ਤਾਂ ਪੋਲਿਓ ਮਰੀਜ਼ ਘੱਟ ਹੁੰਦੇ ਗਏ ਤਾਂ ਹੁਣ ਇਸ ਤਰ੍ਹਾਂ ਅੰਗਹੀਣ ਮਰੀਜ਼ਾਂ ਦਾ ਇਲਾਜ ਇਸ ਕੈਂਪ ’ਚ ਕੀਤਾ ਜਾ ਰਿਹਾ ਹੈ। ਜਿਨ੍ਹਾਂ ’ਚ ਸੇਰੀਬ੍ਰਲ ਪੈਲਿਸ ਦੇ ਸ਼ਿਕਾਰ ਬੱਚੇ ਤੇ ਹੋਰ ਮਰੀਜ਼ ਵੀ ਸ਼ਾਮਲ ਹਨ। ਇਹ 13ਵਾਂ ਅਪੰਗਤਾ ਨਿਵਾਰਣ ਕੈਂਪ ਹੈ। ਕੈਂਪ ’ਚ ਆਉਣ ਵਾਲੇ ਮਰੀਜ਼ਾਂ ਦੇ ਆਪਰੇਸ਼ਨ, ਖਾਣਾ ਤੇ ਰਹਿਣਾ ਆਦਿ ਸਭ ਸਹੂਲਤਾਂ ਮੁਫ਼ਤ ਦਿੱਤੀ ਜਾ ਰਹੀਆਂ ਹਨ। ਇਸ ਕੈਂਪ ਦਾ ਮੁੱਖ ਮਕਸਦ ਇਹੀ ਹੈ ਕਿ ਪੂਜਨੀਕ ਗੁਰੂ ਜੀ ਦੀ ਰਹਿਮਤ ਨਾਲ ਸਮਾਜ ਨੂੰ ਬਿਮਾਰੀਆਂ ਤੋਂ ਮੁਕਤ ਕੀਤਾ ਜਾਵੇ।
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਹੱਡੀ ਰੋਗਾਂ ਦੇ ਮਾਹਿਰ ਤੇ ਕੈਂਪ ਦੀ ਇੰਚਾਰਜ਼ ਡਾ. ਵੇਦਿਕਾ ਇੰਸਾਂ ਨੇ ਦੱਸਿਆ ਕਿ ਕੈਂਪ ’ਚ ਜਨਮ ਤੋਂ ਹੀ ਟੇਢੇ-ਮੇਢੇ ਪੈਰ ਵਾਲੇ (ਸੀਟੀਈਵੀ), ਸੇਰੀਬ੍ਰਲ ਪੈਲਿਸ (ਸੀਪੀ) ਨਾਂਅ ਦੀ ਬਿਮਾਰੀ ਦੇ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਕੀਤਾ ਜਾ ਰਿਹਾ ਹੈ। ਡਾ. ਵੇਦਿਕਾ ਇੰਸਾਂ ਨੇ ਦੱਸਿਆ ਕਿ ਡਿਲੀਵਰੀ ਦੇ ਸਮੇਂ ਬੱਚਿਆਂ ’ਚ ਆਕਸੀਜਨ ਦੀ ਕਮੀ ਦੇ ਚੱਲਦੇ ਸੇਰੀਬ੍ਰਲ ਪੈਲਿਸ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਗਰਭਵਤੀ ਮਹਿਲਾਵਾਂ ਦੀ ਡਿਲੀਵਰੀ ਮਾਹਿਰ ਡਾਕਟਰ ਦੇ ਦੇਖ-ਰੇਖ ’ਚ ਹੀ ਕਰਵਾਉਣੀ ਚਾਹੀਦੀ ਹੈ ਤਾਂ ਕਿ ਬੱਚਾ ਸਿਹਤਮੰਦ ਪੈਦਾ ਹੋਵੇ।
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸੀਐਮਓ ਡਾ. ਗੌਰਵ ਅਗਰਵਾਲ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਲਾਏ ਜਾ ਰਹੇ ਕੈਂਪ ਨੇ ਅਪੰਗਤਾ ਸਬੰਧੀ ਵੱਖ-ਵੱਖ ਰੋਗਾਂ ਦਾ ਆਧੁੁਨਿਕ ਤਕਨੀਕਾਂ ਰਾਹੀਂ ਸੁਪਰ ਸਪੈਸ਼ਲਿਸਟ ਡਾਕਟਰਾਂ ਵੱਲੋਂ ਇਲਾਜ ਕੀਤਾ ਜਾਂਦਾ ਹੈ। ਹੁਣ ਤੱਕ ਇਸ ਕੈਂਪ ’ਚ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਤੋਂ ਮਰੀਜ਼ ਲਾਭ ਉੱਠਾ ਚੁੱਕੇ ਹਨ। ਇੱਕ-ਇੱਕ ਮਰੀਜ਼ ਨੂੰ ਸੱਦ ਕੇ ਹੀ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਂਪ ’ਚ ਸ੍ਰੀ ਗੁਰੂਸਰ ਮੋਡੀਆ ਹਸਪਤਾਲ ਤੋਂ ਫਿਜੀਥੈਰੇਪਿਸਟ ਮਾਹਿਰ ਡਾ. ਸਰਬਜੀਤ ਕੌਰ ਵੱਲੋਂ ਵੱਖ-ਵੱਖ ਕਸਰਤ ਕਰਵਾ ਕੇ ਇਨ੍ਹਾਂ ਰੋਗਾਂ ਦਾ ਸਫਲ ਇਲਾਜ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਪੂਜਨੀਕ ਮਾਤਾ ਆਸ ਕੌਰ ਜੀ ਆਯੁਰਵੈਦਿਕ ਹਸਪਤਾਲ ਤੋਂ ਡਾ. ਅਜੈ ਗੋਪਲਾਨੀ ਆਯੂਰਵੈਦਿਕ ਵਿਧੀ ਨਾਲ ਅੰਗਹੀਣਾਂ ਦਾ ਇਲਾਜ ਕਰ ਰਹੇ ਹਨ। ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਮਫ਼ਤ ਆਪਰੇਸ਼ਨ ਸੋਮਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਆਧੁਨਿਕ ਆਪਰੇਸ਼ਨ ਥਿਏਟਰਾਂ ’ਚ ਸ਼ੁਰੂ ਹੋ ਚੁੱਕੇ ਹਨ ਤੇ ਆਪਰੇਸ਼ਨ ਤੋਂ ਬਾਅਦ ਮਰੀਜ਼ਾਂ ਦੇ ਰੁਕਣ ਲਈ ਵੀ ਵਿਵਸਥਾ ਕੀਤੀ ਗਈ ਹੈ।
ਜਿਕਰਯੋਗ ਹੈ ਕਿ 2008 ਤੋਂ ਇਹ ਕੈਂਪ ਹਰ ਸਾਲ 18 ਅਪ੍ਰੈਲ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ਾ ’ਚ ਇਹ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਹੁਣ ਤੱਕ ਹਜ਼ਾਰਾਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, 625 ਤੋਂ ਵੱਧ ਦੇ ਅਪਰੇਸ਼ਨ ਅਤੇ ਸੈਂਕੜੇ ਮਰੀਜ਼ਾਂ ਨੂੰ ਕੈਲੀਪਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡਣ ਦਾ ਸਿਲਸਿਲਾ ਵੀ ਸਾਰਾ ਸਾਲ ਜਾਰੀ ਰਹਿੰਦਾ ਹੈ।
ਜਿਕਰਯੋਗ ਹੈ ਕਿ 29 ਅਪਰੈਲ 1948 ਨੂੰ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਤੇ 12 ਸਾਲ ਤੱਕ ਸਾਈਂ ਜੀ ਨੇ ਲੋਕਾਂ ਨੂੰ ਰਾਮ-ਨਾਮ ਨਾਲ ਜੋੜਿਆ ਤੇ ਲੋਕਾਂ ਨੂੰ ਅੰਧ-ਵਿਸ਼ਵਾਸ਼, ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਪ੍ਰਭੂ ਦੀ ਪ੍ਰਾਪਤੀ ਦਾ ਸੱਚਾ ਮਾਰਗ ਦਿਖਾਇਆ। ਇਸ ਤੋਂ ਬਾਅਦ 18 ਅਪਰੈਲ 1960 ਨੂੰ ਪੂਜਨੀਕ ਸਾਈਂ ਜੀ ਡੇਰਾ ਸੱਚਾ ਸੌਦਾ ਦੀ ਗੁਰਗੱਦੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਸੌਂਪ ਕੇ ਅਨਾਮੀ ’ਚ ਸਮਾ ਗਏ।
ਇਹ ਡਾਕਟਰ ਦੇ ਰਹੇ ਸੇਵਾਵਾਂ
ਕੈਂਪ ਵਿੱਚ ਹੱਡੀ ਰੋਗਾਂ ਦੇ ਮਾਹਿਰ ਡਾ. ਵੇਦਿਕਾ ਇੰਸਾਂ, ਮਾਨਸਾ ਤੋਂ ਡਾ: ਪੰਕਜ ਸ਼ਰਮਾ, ਹਿਸਾਰ ਤੋਂ ਡਾ. ਸੰਜੇ ਅਰੋੜਾ ਅਤੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦਾ ਪੈਰਾ ਮੈਡੀਕਲ ਸਟਾਫ਼ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਆਪਣੇ ਚਿਹੇਤਿਆਂ ਨਾਲੋਂ ਵੱਧ ਮਰੀਜ਼ਾਂ ਦੀ ਦੇਖ-ਭਾਲ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ