ਕਣਕ ਦਾ ਝਾੜ ਘੱਟ ਨਿਕਲਣ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਸ਼ੇਰਪੁਰ (ਰਵੀ ਗੁਰਮਾ) ਕਸਬੇ ਤੋਂ ਨੇੜਲੇ ਪਿੰਡ ਗੁਰਖਬਖਸਪੁਰਾ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਅਤੇ ਕਰਜੇ ਤੋ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਮ੍ਰਿਤਕ ਗੁਰਬਚਨ ਸਿੰਘ 42 ਸਾਲ ਪੁੱਤਰ ਸੁਖਦੇਵ ਸਿੰਘ ਦੇ ਛੋਟੇ ਭਰਾ ਜੰਗੀਰ ਸਿੰਘ ਵੱਲੋਂ ਥਾਣਾ ਸ਼ੇਰਪੁਰ ਵਿਖੇ ਦਰਜ਼ ਕਰਵਾਏ ਬਿਆਨਾਂ ਅਨੁਸਾਰ ਉਸਦਾ ਭਰਾ ਗੁਰਬਚਨ ਸਿੰਘ ਪਰਿਵਾਰ ਤੇ ਕਰਜਾ ਹੋਣ ਕਾਰਨ ਕਰਜੇ ਦੇ ਭਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸ ਵਾਰ ਕਣਕ ਦਾ ਝਾੜ ਵੀ ਬਹੁਤ ਘੱਟ ਨਿਕਲਿਆ । ਜਿਸ ਕਰਕੇ ਉਸਨੇ ਖੇਤ ਜਾਕੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ ਜਿਸ ਕਰਕੇ ਉਸਦੀ ਮੌਤ ਹੋ ਗਈ । ਇਸ ਸਬੰਧੀ ਮਾਮਲੇ ਦੀ ਤਫਤੀਸ ਕਰ ਰਹੇ ਏ.ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਤੇ ਅਧਾਰ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ । ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜਾ ਮੁਆਫ ਕੀਤਾ ਜਾਵੇ ਅਤੇ ਮੁਆਵਜਾ ਦਿੱਤਾ ਜਾਵੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ