ਪ੍ਰਾਈਵੇਟ ਸਕੂਲ ਕਰ ਰਹੇ ਹਨ ਮਨਮਾਨੀ, ਮਿਲ ਰਹੀਆਂ ਹਨ ਸ਼ਿਕਾਇਤਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ (Private Schools) ਖਿਲਾਫ ਵੱਡਾ ਕਦਮ ਚੁੱਕਿਆ ਹੈ। ਜਿਹੜੇ ਸਕੂਲ ਆਪਣੀ ਮਨਮਾਨੀ ਕਰਦੇ ਹਨ ਉਨ੍ਹਾਂ ’ਤੇ ਨਕੇਲ ਕੱਸਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਕਸ਼ਨ ਲਿਆ ਹੈ। ਇਸ ਵਿੱਚ ਪੰਜਾਬ ਦੇ 720 ਪ੍ਰਾਈਵੇਟ ਸਕੂਲਾਂ (Private Schools) ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਲਈ 15 ਟੀਮਾਂ ਬਣਾਈਆਂ ਗਈਆਂ ਹਨ। ਜੋ ਜਾਂਚ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨੂੰ ਰਿਪੋਰਟ ਸੌਂਪੇਗਾ। ਇਹ ਜਾਂਚ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਾ ਵਧਾਏ ਜਾਣ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹ। ਇਸ ਤੋਂ ਇਲਾਵਾ ਖਾਸ ਦੁਕਾਨਾਂ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਅਪ੍ਰੈਲ ਨੂੰ ਹੁਕਮ ਦਿੱਤਾ ਸੀ ਕਿ ਪੰਜਾਬ ਦਾ ਕੋਈ ਵੀ ਪ੍ਰਾਈਵੇਟ ਸਕੂਲ ਇਸ ਵਾਰ 1 ਰੁਪਏ ਤੱਕ ਵੀ ਫੀਸਾਂ ਨਹੀਂ ਵਧਾਏਗਾ। ਕੋਈ ਵੀ ਪ੍ਰਾਈਵੇਟ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਬੱਚਿਆਂ ਦੀਆਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਨਹੀਂ ਕਹੇਗਾ। ਸਰਕਾਰ ਇਸ ਲਈ ਨੀਤੀ ਬਣਾਏਗੀ। ਇਸ ਵਿੱਚ ਮਾਪਿਆਂ, ਸਕੂਲ ਮੁਖੀਆਂ ਅਤੇ ਉਨ੍ਹਾਂ ਦੇ ਮਾਲਕਾਂ ਨਾਲ ਬੈਠ ਕੇ ਕੀਤਾ ਜਾਵੇਗਾ। ਇਸ ਦੇ ਬਾਵਜੂਦ ਸਕੂਲਾਂ ਨੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸੈਂਕੜੇ ਸ਼ਿਕਾਇਤਾਂ ਮੁੱਖ ਮੰਤਰੀ ਦਫ਼ਤਰ ਅਤੇ ਸਿੱਖਿਆ ਮੰਤਰੀ ਤੱਕ ਪਹੁੰਚ ਚੁੱਕੀਆਂ ਹਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਨ੍ਹਾਂ ਨਿੱਜੀ ਸਕੂਲਾਂ ਖਿਲ਼ਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ