ਰੈੱਡ ਕਰਾਸ ਵਿਭਾਗ ਵੱਲੋਂ ਸਕੂਲਾਂ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਲਈ ਲਗਾਇਆ ਜਾ ਰਿਹਾ ਆਰ.ਓ ਸਿਸਟਮ
ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੁਣ ਪੀਣ ਵਾਲਾ ਸ਼ੁੱਧ ਪਾਣੀ ਮਿਲੇਗਾ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਗਰਲਜ਼ ਹਾਈ ਸਕੂਲ ਮੰਡੀ ਡੱਬਵਾਲੀ, ਸਰਕਾਰੀ ਗਰਲਜ਼ ਹਾਈ ਸਕੂਲ ਓਡਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜਰੋਹੀ ਵਿੱਚ ਆਰ.ਓ ਸਿਸਟਮ ( RO System) ਲਗਾਏ ਜਾਣਗੇ। ਰੈੱਡ ਕਰਾਸ ਵਿਭਾਗ ਵੱਲੋਂ ਇਨ੍ਹਾਂ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਏ ਜਾ ਰਹੇ ਹਨ। ਇਸ ਸਬੰਧੀ ਇੰਡੀਅਨ ਰੈੱਡ ਕਰਾਸ ਸੋਸਾਇਟੀ ਹਰਿਆਣਾ ਰਾਜ ਸ਼ਾਖਾ ਚੰਡੀਗੜ੍ਹ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਸਾ ਨੂੰ ਪੱਤਰ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਇਸ ਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਆਰ.ਓ ਸਿਸਟਮ ਪਹੁੰਚ ਗਏ ਹਨ ਅਤੇ ਜਲਦੀ ਹੀ ਸਕੂਲਾਂ ਵਿੱਚ ਲਗਾ ਦਿੱਤੇ ਜਾਣਗੇ।
ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਪਹਿਲਾਂ ਹੀ ਆਰ.ਓ ਸਿਸਟਮ ਲੱਗੇ ਹੋਏ ਹਨ। ਇਸ ਦਾ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਕਰਨਾ ਹੋਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਣੀ ਦੀ ਟੈਂਕੀ ਦੀ ਸਮੇਂ-ਸਮੇਂ ‘ਤੇ ਸਫਾਈ ਕਰਨੀ ਪਵੇਗੀ ਤਾਂ ਜੋ ਗਰਮੀ ਦੇ ਮੌਸਮ ਵਿੱਚ ਪਾਣੀ ਕਿਸੇ ਵੀ ਤਰ੍ਹਾਂ ਦੂਸ਼ਿਤ ਨਾ ਹੋਵੇ। ਸਕੂਲਾਂ ਦੇ ਇੰਚਾਰਜ ਵੀ ਸਮੇਂ-ਸਮੇਂ ‘ਤੇ ਪਾਣੀ ਵਾਲੀ ਟੈਂਕੀ ਦਾ ਨਿਰੀਖਣ ਕਰਨਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੰਤ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸਕੂਲਾਂ ਵਿੱਚ ਆਰ.ਓ ਸਿਸਟਮ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦਾ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਾਂ ਜੋ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














