ਕਣਕ ਦਾ ਝਾੜ ਘੱਟ ਨਿਕਲਣ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲਗਾ ਕੀਤੀ ਖੁਦਕੁਸ਼ੀ

farmer, Farmer Suicide

 3 ਮਹੀਨੇ ਪਹਿਲਾਂ ਹੀ ਹੋਇਆ ਵਿਆਹ ਸੀ ਮ੍ਰਿਤਕ ਨੌਜਵਾਨ ਦਾ ਵਿਆਹ

(ਕਮਲਪੀਤ ਸਿੰਘ) ਤਲਵੰਡੀ ਸਾਬੋ। ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਵੱਲੋਂ ਖੁਦਕੁਸੀ  ਕਰਨ ਦੇ ਮਾਮਲੇ ਰੁਕ ਨਹੀਂ ਰਹੇ ਅਤੇ ਸਾਉਣੀ ਦੀ ਫਸਲ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਖਰਾਬ ਹੋਈਆਂ ਫਸਲਾਂ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਜਿਸ ਕਾਰਨ ਕਈ ਕਿਸਾਨ ਕਰਜ਼ੇ ਦੇ ਮਾਰੇ ਖ਼ੁਦਕੁਸ਼ੀਆਂ ਕਰ ਰਹੇ ਹਨ। ਤਾਜਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਇਸੇ ਹਫਤੇ ਇੱਕ ਹੋਰ ਗਰੀਬ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ ਕਿਸਾਨ ਬੀਰਬਲ ਸਿੰਘ (28) ਪੁੱਤਰ ਸਵ: ਸੁਖਦੇਵ ਸਿੰਘ ਜੋ ਕਿ 1 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਜ਼ਮੀਨ ਠੇਕੇ ’ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ ਜਿਸ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜਾ ਸੀ।

ਪਰਿਵਾਰ ਨੇ ਦੱਸਿਆ ਕਿ ਬੀਰਬਲ ਸਿੰਘ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਣ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ ਜਿਸ ਕਾਰਣ ਕੱਲ੍ਹ ਰਾਤ ਆਪਣੇ ਘਰ ਵਿਖੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ।ਦੱਸਣਾ ਬਣਦਾ ਹੈ ਕਿ ਭਾਗੀਵਾਂਦਰ ਵਿਖੇ ਪੰਜ ਦਿਨ ਪਹਿਲਾਂ ਵੀ ਇੱਕ ਕਿਸਾਨ ਨੇ ਕਣਕ ਦਾ ਘੱਟ ਝਾੜ ਹੋਣ ਕਾਰਨ ਖ਼ੁਦਕਸ਼ੀ ਕਰ ਲਈ ਸੀ । ਓਧਰ ਰਾਮ ਕਰਨ ਸਿੰਘ ਰਾਮਾਂ ਸੂਬਾ ਮੁੱਖ ਸਕੱਤਰ ਜਨਰਲ ਬੀ ਕੇ ਯੂ ਲੱਖੋਵਾਲ ਟਿਕੈਤ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜਾ ਮੁਆਫ ਕਰਕੇ ਪੀੜਤ ਪਰਿਵਾਰ ਲਈ ਉਚਿਤ ਮੁਆਵਜ਼ੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ