ਗੈਰ-ਕਾਨੂੰਨੀ ਮਾਈਨਿੰਗ ‘ਤੇ ਭਗਵੰਤ ਮਾਨ ਦਾ ਐਕਸ਼ਨ : ਸ਼ਿਕਾਇਤਾਂ ਲਈ ਟੋਲ ਫਰੀ ਨੰਬਰ ਕੀਤਾ ਜਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਲਈ ਵੱਡਾ ਫੈਸਲਾ ਕੀਤਾ ਹੈ। ਹੁਣ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਖੈਰ ਨਹੀਂ ਹੈ। ਮਾਨ ਸਰਕਾਰ ਗੈਰ ਕਾਨੂੰਨੀ ਮਾਈਨਿੰਗ ’ਤੇ ਸਿਕੰਜ਼ਾ ਕੱਸ ਦਿੱਤਾ ਹੈ ਤੇ ਜਿਸ ਦੇ ਲਈ ਇੱਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਨੇ ਕੋਈ ਸ਼ਿਕਾਇਤ ਕਰਨੀ ਹੈ ਤਾਂ ਉਹ 18001802422 ‘ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਨਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ ‘ਤੇ ਸ਼ਿਕਾਇਤ ਕਰ ਸਕਦੇ ਹੋ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ‘ਤੇ ਆਉਣ ਵਾਲੀ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਮੰਤਰੀ ਹਰਜੋਤ ਬੈਂਸ ਨੇ ਨਜਾਇਜ਼ ਮਾਈਨਿੰਗ ਸਬੰਧੀ ਰੋਪੜ ਵਿੱਚ ਮੀਟਿੰਗ ਕੀਤੀ। ਜਿਸ ਤੋਂ ਬਾਅਦ ਮੋਹਾਲੀ-ਰੋਪੜ ਦੇ ਮਾਈਨਿੰਗ ਅਫਸਰ ਵਿਪਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ ਵੀ ਨਜ਼ਾਇਜ ਮਾਈਨਿੰਗ ਦਾ ਮੁੱਦਾ ਛਾਇਆ ਰਿਹਾ ਸੀ ਤੇ ਕਈ ਕਾਂਗਰਸੀ ਆਗੂ ਨਜ਼ਾਇਜ਼ ਮਾਈਨਿੰਗ ਵਿੱਚ ਸ਼ਾਮਲ ਸਨ। ਜਿਸ ਦੇ ਤਹਿਤ ਸਰਕਾਰ ਕਈ ਵੱਡੇ-ਵੱਡੇ ਅਹੁਦੇਦਾਰਾਂ ’ਤੇ ਵੀ ਸਿਕੰਜ਼ਾ ਕੱਸ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ