ਮੂੰਗੀ ਦੀ ਬਿਜਾਈ ਨਾਲ ਵੱਧਦੀ ਹੈ
- ਜ਼ਮੀਨ ਦੀ ਉਪਜਾਊ ਸ਼ਕਤੀ : ਹਰਪ੍ਰੀਤਪਾਲ ਕੌਰ
ਜਲਾਲਾਬਾਦ, (ਰਜਨੀਸ਼ ਰਵੀ)। ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਅੱਜ ਪਿੰਡ ਜਾਨੀਸਰ ਵਿੱਚ ਖੇਤੀਬਾੜੀ (Agriculture) ਵਿਭਾਗ ਬਲਾਕ ਜਲਾਲਾਬਾਦ ਵੱਲੋਂ ਇੱਕ ਮੂੰਗੀ ਦਾ ਪ੍ਰਦਰਸ਼ਨੀ ਪਲਾਂਟ ਲਾਇਆ ਗਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਅੱਜ ਬਲਾਕ ਦੇ ਪਿੰਡ ਜਾਨੀਸਰ ਵਿਖੇ ਕਿਸਾਨ ਸ਼ਵਿੰਦਰ ਸਿੰਘ ਦੇ ਖੇਤ ਵਿੱਚ ਮੂੰਗੀ ਦੇ ਪ੍ਰਦਰਸ਼ਨੀ ਪਲਾਂਟ ਬਲਾਕ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਏਡੀਓ ਪਰਮਿੰਦਰ ਸਿੰਘ ਏਡੀਓ ਪਰਵਸ ਕੁਮਾਰ ਏਡੀਓ ਰਸਪਾਲ ਸਿੰਘ ਅਤੇ ਖੇਤੀਬਾਡ਼ੀ (Agriculture) ਇੰਸਪੈਕਟਰ ਜਰਮਨਜੀਤ ਸਿੰਘ ਦੀ ਹਾਜ਼ਰੀ ਵਿੱਚ ਪ੍ਰਦਰਸ਼ਨੀ ਲਾਈ ਗਈ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਖੇਤੀਬਾੜੀ ਵਿਭਾਗ ਵੱਲੋਂ ਉਤਸ਼ਾਹਿਤ ਕਰਨ ਤੇ ਕਿਸਾਨਾਂ ਵੱਲੋਂ ਪਹਿਲਾਂ ਕਣਕ ਦੇ ਨਾੜ ਤੋਂ ਤੂੜੀ ਬਣਾਉਣ ਤੋਂ ਬਾਅਦ ਤਵੀਆਂ ਅਤੇ ਰੋਟਾਵੇਟਰ ਨਾਲ ਬਿਜਾਈ ਲਈ ਜ਼ਮੀਨ ਤਿਆਰ ਕੀਤੀ ਗਈ ਅਤੇ ਜ਼ੀਰੋ ਡਰਿੱਲ ਨਾਲ ਮੂੰਗੀ ਦੀ ਫ਼ਸਲ ਦੀ ਬਿਜਾਈ ਕੀਤੀ ਗਈ ।
ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾਡ਼ੀ ਅਫਸਰ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਫਸਲੀ ਚੱਕਰ ਚੋਂ ਕੱਢ ਕੇ ਫ਼ਾਇਦੇਮੰਦ ਫਸਲਾਂ ਦੀ ਬਿਜਾਈ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦੀ ਬਿਜਾਈ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਮਿਲਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ