ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
(ਹਰਪਾਲ ਸਿੰਘ) ਲੌਂਗੋਵਾਲ। ਕਣਕ ਦਾ ਝਾੜ ਘੱਟ ਨਿਕਲਣ ਕਾਰਨ 2 ਏਕੜ ਦੇ ਮਾਲਕ ਕਿਸਾਨ ਭੋਲਾ ਸਿੰਘ ਪੁੱਤਰ ਸੁਖਦੇਵ ਸਿੰਘ ਪੱਤੀ ਦੁੱਲਟ ਲੌਂਗੋਵਾਲ ਨੇ ਖੇਤ ’ਚ ਫਾਹਾ ਲੈ ਕੇ ਖੁਦਕੁਸ਼ੀ (Farmer Suicide) ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਛੋਟੇ ਕਿਸਾਨ ਭੋਲਾ ਸਿੰਘ ਨੇ 14 ਏਕੜ ਜਮੀਨ 60 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ’ਤੇ ਲਈ ਹੋਈ ਸੀ। ਇਸ ਵਾਰ ਕਣਕ ਦਾ ਝਾੜ ਬਹੁਤ ਜਿਆਦਾ ਘੱਟ ਨਿਕਲਿਆ, ਜਿਸ ਕਾਰਨ ਉਹ ਭੋਲਾ ਸਿੰਘ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ ਕਿਉਂਕਿ ਭੋਲਾ ਸਿੰਘ ਨੇ ਜਮੀਨ ਦਾ ਠੇਕਾ ਦੇਣ ਲਈ ਕਰੀਬ 7-8 ਲੱਖ ਦਾ ਕਰਜ਼ਾ ਲਿਆ ਸੀ। (Farmer Suicide)
ਕਣਕ ਦਾ ਝਾੜ ਘਟਣ ਕਰਕੇ ਉਹ ਕਰਜ਼ਾ ਮੋੜਨ ਤੋਂ ਅਸਮਰਥ ਹੋ ਗਿਆ ਜਿਸ ਕਾਰਨ ਪ੍ਰੇਸ਼ਾਨ ਰਹਿਣ ਲੱਗ ਪਿਆ ’ਤੇ ਸਵੇਰੇ ਉਸਨੇ ਖੇਤ ਜਾ ਕੇ ਅਮਰੂਦ ਦੇ ਦਰੱਖਤਾਂ ਨਾਲ ਆਪਣੇ ਪਰਨੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭੋਲਾ ਸਿੰਘ ਪਿੱਛੇ ਆਪਣੇ ਦੋ ਪੁੱਤਰ ਅਤੇ ਪਤਨੀ ਛੱਡ ਗਿਆ। ਕਿਸਾਨ ਆਗੂ ਨੇ ਮੰਗ ਕੀਤੀ ਕਿ ਭੋਲਾ ਸਿੰਘ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਇਸ ਦੇ ਇਕ ਬੱਚੇ ਨੂੰ ਸਰਕਾਰੀ ਨੌਕਰੀ ਅਤੇ ਦੱਸ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਘੱਟ ਝਾੜ ਕਾਰਨ ਬਹੁਤ ਸਾਰੇ ਕਿਸਾਨ ਪ੍ਰੇਸ਼ਾਨ ਹਨ ਇਸ ਕਰਕੇ ਪੰਜਾਬ ਸਰਕਾਰ ਫੌਰੀ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦਾ ਐਲਾਨ ਕਰੇ ਤਾਂ ਜੋ ਹੋਰ ਕੀਮਤੀ ਜਾਨਾਂ ਜਾਣ ਤੋਂ ਬਚ ਸਕਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ