ਬਦਲੀਆਂ ਰੱਦ ਨਾ ਕਰਨ ’ਤੇ ਪੂਰੇ ਪੰਜਾਬ ਦੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੂਹ ਡਿੱਪੂ ਬੰਦ ਕਰਨ ਦਾ ਐਲਾਨ
(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਰੋਡਵੇਜ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੱਟੀ ਡਿੱਪੂ ਦੇ ਮੁਲਾਜ਼ਮਾਂ ਦੀਆਂ ਟਰਾਂਸਪੋਰਟ ਮੰਤਰੀ ਵੱਲੋਂ ਕੀਤੀਆਂ ਬਦਲੀਆਂ ਦੀ ਨਿੰਦਾ (Rallies) ਕੀਤੀ ਅਤੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਇਸ ਮਸਲੇ ’ਤੇ ਫਿਰੋਜ਼ਪੁਰ ਡਿੱਪੂ ਦੇ ਗੇਟ ’ਤੇ ਬੋਲਦੇ ਹੋਏ ਦੱਸਿਆ ਕਿ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦੇ ਨਾਮ ’ਤੇ ਚੁਣੀਆਂ ਹੋਈਆਂ ਸਰਕਾਰਾਂ ਅੱਜ ਦੇ ਸਮੇਂ ਵੀ ਲੋਕਾਂ ਦੀ ਆਵਾਜ ਨੂੰ ਜਬਰੀ ਤੌਰ ’ਤੇ ਦਬਾਉਣ ਤੋਂ ਕਿਸੇ ਗੱਲੋਂ ਵੀ ਪਿੱਛੇ ਨਹੀਂ ਹਨ ਉਹਨਾਂ ਕਿਹਾ ਕਿ ਇਸ ਦਾ ਨਮੂਨਾ ਪੱਟੀ ਡਿੱਪੂ ਵਿੱਚ ਕਰਮਚਾਰੀਆਂ ਦੇ ਹੱਕਾਂ ਤੇ ਮੰਗਾਂ ਲਈ ਆਵਾਜ ਉਠਾਉਣ ਵਾਲੇ ਜਥੇਬੰਦੀ ਦੇ ਆਗੂਆਂ ਦੀਆਂ ਬਦਲੀਆਂ ਮੈਨੇਜਮੈਂਟ ਦੇ ਕਹਿਣ ’ਤੇ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਕਰਮਚਾਰੀਆਂ ਦੇ ਘਰਾਂ ਤੋਂ 300 ਕਿਲੋਮੀਟਰ ਦੂਰ ਕਰਨ ਦੇ ਹੁਕਮ ਜਾਰੀ ਕਰਕੇ ਵਿਖਾ ਦਿੱਤਾ ਹੈ।
ਜਤਿੰਦਰ ਸਿੰਘ,ਰਾਜਿੰਦਰ ਸਿੰਘ,ਸੋਰਵ ਮੈਣੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਯੂਨੀਅਨ ਵੱਲੋਂ 2 ਵਾਰ ਮਿਲ ਕੇ ਆਪਣੀ ਅਤੇ ਮਹਿਕਮੇ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਪੈਨਲ ਮੀਟਿੰਗ ਲਈ ਚਾਰ ਮੰਗ ਪੱਤਰ ਭੇਜੇ ਗਏ ਹਨ ਪ੍ਰੰਤੂ ਜਾਇਜ ਮੰਗਾਂ ਦਾ ਹੱਲ ਕਰਨ ਜਾ ਮਹਿਕਮੇ ਨੂੰ ਮੁਨਾਫੇ ਵਾਲੇ ਪਾਸੇ ਲੈ ਕੇ ਜਾਣ ਦੀ ਥਾਂ ਤੇ ਨਵੇਂ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਯੂਨੀਅਨ ਨੂੰ ਧਰਨੇ ਮੁਜਾਹਰੇ ਹੜਤਾਲਾਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ । ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾ ਜਾਮ ਸਮੂਹ ਪੰਜਾਬ ਦੇ ਬੱਸ ਸਟੈਡ ਤੇ ਡਿੱਪੂ ਬੰਦ ਕਰਕੇ ਕੀਤਾ ਜਾਵੇਗਾ ਅਤੇ ਟਰਾਸਪੋਰਟ ਮੰਤਰੀ ਪੰਜਾਬ ਅਤੇ ਮੈਨਿੰਜਮੈਟ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ