ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਕਸ਼ਮੀਰੀ ਪੰਡਿਤਾਂ ਦੀ ਸਮੱਸਿਆਂ ਸਬੰਧੀ ਕੀਤੀ ਮੀਟਿੰਗ

Kashmiri Pandits

ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਮੰਗਾਂ ਦੀ ਪੂਰਤੀ ਲਈ ਦਿੱਤਾ ਜਾਵੇਗਾ ਮੈਮੋਰੰਡਮ

(ਸੁਭਾਸ਼ ਸ਼ਰਮਾ) ਕੋਟਕਪੂਰਾ। ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਐਡਵੋਕੇਟ ਹਰਿੰਦਰ ਪਾਲ ਸ਼ਰਮਾ ਕੌਰਜੀਵਾਲਾ ਅਤੇ ਅਸ਼ਵਨੀ ਭਾਸਕਰ ਸ਼ਾਸ਼ਤਰੀ ਐਕਟਿੰਗ ਪ੍ਰਧਾਨ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਕਸ਼ਮੀਰੀ ਪੰਡਿਤਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਹਾਲੇ ਤੱਕ ਸਰਕਾਰਾਂ ਵੱਲੋਂ ਉਨਾਂ ਦੀਆਂ ਮੰਗਾਂ ਸਬੰਧੀ ਕੋਈ ਐਕਸ਼ਨ ਨਹੀਂ ਲਿਆ ਗਿਆ।  ਜਿਸ ’ਤੇ ਬ੍ਰਾਹਮਣ ਸਮਾਜ / ਸਨਾਤਨ ਸਮਾਜ ਨੇ ਹੈਰਾਨੀ ਜਤਾਈ। ਜਦੋੋਂਕਿ ਸਰਕਾਰਾਂ ਵੱਲੋਂ ਕਸ਼ਮੀਰੀ ਪੰਡਤਾਂ ਉੱਤੇ ਹੋਏ ਹਮਲਿਆਂ ਨੂੰ ਚੈਨਲਾਂ ਉੱਤੇ ਵਾਰ ਵਾਰ ਦਿਖਾਇਆ ਜਾ ਰਿਹਾ ਹੈ ਅਤੇ ਮੁੜ ਵਸੇਬੇ ਲਈ ਕੀਤੇ ਉਪਰਾਲਿਆਂ ਦਾ ਜਿਕਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲਗਭਗ ਪਿਛਲੇ 2000 ਸਾਲ ਪੁਰਾਣਾ ਇਤਿਹਾਸ ਫਰੌਲਿਆ ਜਾਵੇ ਕਿ ਸਨਾਤਨ ਭਾਈਚਾਰੇ ਨੇ ਇਕੱਠੇ ਹੋ ਕੇ ਕਈ ਜੰਗਾਂ ਲੜੀਆਂ ਅਤੇ ਧਰਮ/ਜੁਲਮ ਦੀ ਖਾਤਿਰ ਕੁਰਬਾਨੀਆਂ ਦਿੱਤੀਆਂ। ਸਾਲ 1990 ਵਿੱਚ ਅੱਤਵਾਦੀਆਂ ਵੱਲੋਂ ਕੀਤੀਆਂ ਹੱਤਿਆਵਾਂ ਅਤੇ ਮੰਦਿਰ ਤੋੜੇ ਜਾਣ ਦੀਆਂ ਘਟਨਾਵਾਂ ਵਗੈਰਾਂ ਵੀ ਜਾਂਚ ਕਰਾਉਣ ਦੀਆਂ ਮੰਗਾਂ ਦਾ ਸਰਕਾਰ ਵੱਲੋਂ ਨਾ ਮੰਨਣ ਕਰਕੇ ਕਸ਼ਮੀਰੀ ਪੰਡਤਾਂ ਦੇ ਹਿਰਦੇ ਵਲੂੰਧਰੇ ਹੋਏ ਹਨ। ਜਿਸ ਕਾਰਨ ਕਸ਼ਮੀਰੀ ਪੰਡਿਤ ਵਲੰਟੀਅਰਜ਼ ਅਤੇ ਵਿਕਰਮ ਕੋਲ ਦੀਆਂ ਜੱਥੇਬੰਦੀਆਂ ਦੇ ਮੈਂਬਰਾਂ ਵਲੋਂ ਸ੍ਰੀ ਨਗਰ ਵਿਖੇ ਮਰਨ ਵਰਤ ਅਤੇ ਰੋਸ ਧਰਨੇ ਤੇ ਬੈਠੇ ਹੋਏ ਹਨ।

ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਇਹਨਾ ਜਾਇਜ ਮੰਗਾਂ ਦਾ ਪੁਰਜੋਰ ਸਮਰਥਨ ਕਰਦਾ ਹੈ ਤੇ ਸਰਕਾਰ ਤੋਂ ਇਨ੍ਹਾਂ ਮਸਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਮੰਗ ਕਰਦਾ ਹੈ। ਉਹਨਾਂ ਕਿਹਾ ਕਸ਼ਮੀਰੀ ਪੰਡਤਾਂ ਦੀ ਸਮੱਸਿਆ ਅਤੇ ਮਸਲਿਆਂ ਸਬੰਧੀ ਪੰਜਾਬ ਤੋਂ ਇੱਕ ਵਫਦ ਜਲਦੀ ਹੀ ਕਸ਼ਮੀਰੀ ਪੰਡਿਤਾਂ ਨੂੰ ਮਿਲੇਗਾ ਅਤੇ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਮੰਗਾਂ ਦੀ ਪੂਰਤੀ ਲਈ ਮੈਮੋਰੰਡਮ ਪੇਸ਼ ਕਰੇਗਾ। ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸ਼ਰਮਾ ਨੇ ਭਾਰਤ ਦੇ ਸਮੂੰਹ ਬ੍ਰਾਹਮਣ / ਸਨਾਤਨ ਸਮਾਜ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੰਕਟ ਦੇ ਦੌਰ ਵਿੱਚ ਕਸ਼ਮੀਰੀ ਪੰਡਤਾਂ ਦੀ ਹਰ ਸੰਭਵ ਮੱਦਦ ਲਈ ਅੱਗੇ ਆਉਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ