ਪਟਿਆਲਾ ਜ਼ਿਲ੍ਹੇ ’ਚ ਰਾਤ ਦਾ ਕਰਫ਼ਿਊ ਲੱਗਿਆ

patila

ਸ਼ਾਮ 7 ਵਜੇ ਤੋਂ 30 ਅਪ੍ਰੈਲ ਦੀ ਸਵੇਰ 6 ਵਜੇ ਤੱਕ ਕਰਫਿਊ ਰਹੇਗਾ ਜਾਰੀ (Night Curfew Patiala)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦੋ ਧਿਰਾਂ ’ਚ ਪਟਿਆਲਾ ਵਿਖੇ ਵਾਪਰੀਆਂ ਹਿੰਸਕ ਘਟਨਾਵਾਂ ਤੋਂ ਬਾਅਦ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੱਜ ਸ਼ਾਮ 29 ਅਪ੍ਰੈਲ 7 ਵਜੇ ਤੋਂ ਸਵੇਰੇ 6 ਵਜੇ ਤੱਕ 30 ਅਪ੍ਰੈਲ ਦੀ ਸਵੇਰ 6 ਵਜੇ ਤੱਕ ਰਾਤ ਦਾ ਕਰਫਿਊ ਤੁਰੰਤ ਪ੍ਰਭਾਵ ਨਾਲ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਰਫਿਊ ਲਗਾਉਣ ਦੇ ਇਹ ਹੁਕਮ ਜਾਰੀ ਕੀਤੇ ਹਨ, ਜੋ ਕਿ 29 ਅਪ੍ਰੈਲ ਦੀ ਸ਼ਾਮ 7 ਵਜੇ ਤੋਂ 30 ਅਪ੍ਰੈਲ ਦੀ ਸਵੇਰ 6 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹੇਗਾ। ਸਾਕਸ਼ੀ ਸਾਹਨੀ ਨੇ ਆਪਣੇ ਹੁਕਮਾਂ ’ਚ ਕਿਹਾ ਹੈ ਕਿ ਇਸ ਦੌਰਾਨ ਜਰੂਰੀ ਸੇਵਾਵਾਂ, ਜਰੂਰੀ ਵਸਤੂਆਂ ਦੀ ਸਪਲਾਈ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਇਨ੍ਹਾਂ ਸੇਵਾਵਾਂ ’ਚ ਲੱਗੇ ਵਿਅਕਤੀਆਂ ਨੂੰ ਕਰਫਿਊ ਤੋਂ ਛੋਟ ਰਹੇਗੀ। ਇਸ ਤੋਂ ਬਿਨ੍ਹਾਂ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਵਾਲੇ ਯਾਤਰੀਆਂ ਦੇ ਵਾਹਨਾਂ, ਸਰਕਾਰੀ ਸੇਵਾਵਾਂ ’ਚ ਲੱਗੇ ਮੁਲਾਜ਼ਮਾਂ, ਮੀਡੀਆ ਕਰਮੀਆਂ, ਹਸਪਤਾਲਾਂ ਤੇ ਕੈਮਿਸਟ ਸ਼ਾਪਸ ਆਦਿ ਨੂੰ ਵੀ ਕਰਫਿਊ ਤੋਂ ਛੋਟ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ