ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੂੰ ਮਿਲੇਗਾ 21 ਲੱਖ 83 ਹਜ਼ਾਰ 581 ਰੁਪਏ ਮੁਆਵਜ਼ਾ

Mahendra-Pal-Bittu-1-722x420

 ਪੰਜਾਬ ਸਰਕਾਰ ਨੂੰ ਤਿੰਨੇ ਮਹੀਨੇ ਵਿੱਚ ਮੁਆਵਜ਼ਾ ਦੇਣ ਦੇ ਆਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਨਾਭਾ ਦੀ ਉੱਚ ਸੁਰੱਖਿਅਤ ਕੇਂਦਰੀ ਜੇਲ ਵਿੱਚ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦਾ ਕਤਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਣਗਹਿਲੀ ਕਰਾਰ ਦਿੰਦੇ ਹੋਏ 21 ਲੱਖ 83 ਹਜ਼ਾਰ 581 ਰੁਪਏ ਮੁਆਵਜ਼ਾ ਦੇਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਦਿੱਤੇ ਗਏ ਲਿਖਤੀ ਆਦੇਸ਼ਾਂ ਵਿੱਚ ਇਸ ਦੀ ਜਿਕਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ ਇਹ ਮੁਆਵਜ਼ਾ ਰਾਸ਼ੀ ਅਗਲੇ ਤਿੰਨ ਮਹੀਨਿਆ ਵਿੱਚ ਦੇਣ ਦਾ ਆਦੇਸ਼ ਦਿੱਤਾ ਗਿਆ ਹੈ, ਜੇਕਰ ਪੰਜਾਬ ਸਰਕਾਰ ਇਸ ਅਰਸੇ ਵਿੱਚ ਅਦਾਇਗੀ ਨਹੀਂ ਕਰਦੀ ਤਾਂ ਸਰਕਾਰ ਨੂੰ 6 ਫੀਸਦੀ ਵਿਆਜ ਦੇ ਨਾਲ ਅਦਾਇਗੀ ਕਰਨੀ ਪਏਗੀ।

ਮਹਿੰਦਰਪਾਲ ਬਿੱਟੂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਆਪਣੀ ਪਾਲਿਸੀ ਦੇ ਤਹਿਤ ਪਹਿਲਾਂ ਹੀ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੋਇਆ ਹੈ ਤਾਂ ਇਸ ਇੱਕ ਲੱਖ ਰੁਪਏ ਤੋਂ ਇਲਾਵਾ 20 ਲੱਖ 83 ਹਜ਼ਾਰ 581 ਰੁਪਏ ਦੀ ਅਦਾਇਗੀ ਪੰਜਾਬ ਸਰਕਾਰ ਨੂੰ ਕਰਨੀ ਪਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਮਹਿੰਦਰਪਾਲ ਬਿੱਟੂ ਦੇ ਪਰਿਵਾਰਕ ਮੈਂਬਰਾਂ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਵੀਰਵਾਰ ਨੂੰ ਆਦੇਸ਼ ਸੁਣਾਏ ਗਏ ਸਨ। ਜਿਸ ਵਿੱਚ ਮਹਿੰਦਰਪਾਲ ਬਿੱਟੂ ਦੇ ਕਤਲ ਨੂੰ ਪੰਜਾਬ ਸਰਕਾਰ ਦੀ ਅਣਗਹਿਲੀ ਮੰਨ ਲਿਆ ਗਿਆ ਸੀ ਅਤੇ ਸਰਕਾਰ ਨੂੰ ਮੁਆਵਜ਼ਾ ਦੇਣ ਦੇ ਇਹ ਆਦੇਸ਼ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ