ਆਰਸੀ-1 ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ
ਪੰਚਕੂਲਾ (ਐੱਮ. ਕੇ. ਸ਼ਾਇਨਾ)। ਪੰਚਕੂਲਾ ਸੀਬੀਆਈ ਕੋਰਟ ਵਿੱਚ ਚੱਲ ਰਹੇ ਕਥਿਤ ਨਿਪੁੰਸਕਤਾ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ’ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਮਾਣਯੋਗ ਹਾਈਕੋਰਟ ਨੇ ਇਸ ਮਾਮਲੇ ‘ਤੇ ਸਟੇਅ ਲਗਾਈ ਹੋਈ ਹੈ। ਦੱਸ ਦੇਈਏ ਕਿ ਸਾਲ 2019 ਵਿੱਚ ਪੰਚਕੂਲਾ ਸੀਬੀਆਈ ਕੋਰਟ ਨੇ ਸੀਬੀਆਈ ਨੂੰ ਆਦੇਸ਼ ਦਿੱਤਾ ਸੀ ਕਿ ਉਹ ਕੇਸ ਡਾਇਰੀ ਅਤੇ ਕੁਝ ਹੋਰ ਦਸਤਾਵੇਜ਼ ਬਚਾਅ ਪੱਖ ਨੂੰ ਦੇਣ।
ਪੰਚਕੂਲਾ ਸੀਬੀਆਈ ਕੋਰਟ ਦੇ ਇਸ ਫੈਸਲੇ ਨੂੰ ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਕਾਰਨ ਸੀਬੀਆਈ ਕੋਰਟ ਪੰਚਕੂਲਾ ਵਿੱਚ ਹੁਣ ਤੱਕ ਕੋਈ ਕਾਰਵਾਈ ਨਹੀਂ ਹੋ ਰਹੀ ਸੀ। ਪਰ ਅੱਜ ਪੰਚਕੂਲਾ ਸੀ.ਬੀ.ਆਈ ਅਦਾਲਤ ਨੇ ਕਥਿਤ ਨਿਪੁੰਸਕਤਾ ਦੇ ਮਾਮਲੇ ‘ਚ ਸੁਣਵਾਈ ਕੀਤੀ ‘ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ ਹੋਵੇਗੀ |
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ