ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਸ਼ੂਰਾਮ ਜਯੰਤੀ ਅਤੇ ਅਕਸ਼ੈ ਤ੍ਰਿਤੀਆ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Amit Shah Sachkahoon

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਸ਼ੂਰਾਮ ਜਯੰਤੀ ਅਤੇ ਅਕਸ਼ੈ ਤ੍ਰਿਤੀਆ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ (ਏਜੰਸੀ)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਪਰਸ਼ੂਰਾਮ ਜਯੰਤੀ ਅਤੇ ਅਕਸ਼ੈ ਤ੍ਰਿਤੀਆ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਪਰਸ਼ੂਰਾਮ ਦੇ ਆਦਰਸ਼ ਯੁਗਾਂ ਤੱਕ ਮਨੁੱਖਤਾ ਲਈ ਪ੍ਰੇਰਨਾ ਦਾ ਕੇਂਦਰ ਬਣੇ ਰਹਿਣਗੇ। ਸ਼ਾਹ ਨੇ ਟਵੀਟ ਕੀਤਾ, ‘ਸਾਰੇ ਦੇਸ਼ਵਾਸੀਆਂ ਨੂੰ ਪਰਸ਼ੂਰਾਮ ਜਯੰਤੀ ਦੀਆਂ ਬਹੁਤ-ਬਹੁਤ ਵਧਾਈਆਂ। ਆਪਣੀ ਦ੍ਰਿੜਤਾ ਅਤੇ ਸ਼ਕਤੀ ਨਾਲ ਸਮਾਜ ਵਿੱਚ ਬਰਾਬਰੀ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੇ ਆਦਰਸ਼ ਯੁੱਗਾਂ ਤੱਕ ਮਨੁੱਖਤਾ ਲਈ ਪ੍ਰੇਰਨਾ ਦਾ ਕੇਂਦਰ ਬਣੇ ਰਹਿਣਗੇ। ਇੱਕ ਹੋਰ ਟਵੀਟ ਵਿੱਚ ਉਹਨਾਂ ਨੇ ਕਿਹਾ,‘ਸਭ ਨੂੰ ਅਕਸ਼ੈ ਤ੍ਰਿਤੀਆਂ ਦੇ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ। ਮਾਂ ਲਕਸ਼ਮੀ ਸਾਰਿਆਂ ਦੀ ਜ਼ਿੰਦਗੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਨਾਲ ਭਰ ਦੇਵੇ, ਮੈਂ ਪ੍ਰਾਰਥਨਾ ਕਰਦਾ ਹਾਂ।” ਉਹਨਾਂ ਨੇ ਟਵੀਟ ਸੰਦੇਸ਼ਾਂ ਦੇ ਨਾਲ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ