ਆਵਾਜਾਈ ਰਹੀ ਪ੍ਰਭਾਵਿਤ, ਲੋਕਾਂ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਤੱਤੀਆਂ ਹਵਾਵਾੰ ਤੇ ਪੈ ਰਹੀ ਅੱਤ ਦੀ ਗਰਮੀ ਤੋਂ ਦਿੱਲੀ ਵਾਸੀਆਂ ਨੂੰ ਮੀਂਹ ਪੈਣ ਨਾਲ ਰਾਹਤ ਮਿਲੀ ਹੈ। ਦਿੱਲੀ ’ਚ ਦੁਪਹਿਰ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਦਿੱਲੀ-ਐਨਸੀਆਰ ’ਚ ਜਾਮ ਦੀ ਸਥਿਤੀ ਪੈਦਾ ਹੋ ਗਈ ਹੈ। ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਲੋਕਾਂ ਨੂੰ ਪ੍ਰਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਦਿੱਲੀ ’ਚ ਸੜਕਾਂ ਜਲ ਥਲ ਹੋਣ ਨਾਲ ਵਾਹਨਾਂ ਰੇਂਗਦੇ ਨਜ਼ਰ ਆਏ। ਜਿਸ ਕਾਰਨ ਰਾਜਧਾਨੀ ’ਚ ਥਾਂ-ਥਾਂ ਜਾਮ ਲੱਗ ਗਿਆ।
ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਦੇ ਮੋਦੀਨਗਰ ‘ਚ ਤੇਜ਼ ਤੂਫਾਨ ਕਾਰਨ ਕਈ ਦਰੱਖਤ ਉੱਖੜ ਗਏ ਅਤੇ ਵਾਹਨਾਂ ‘ਤੇ ਡਿੱਗ ਗਏ, ਜਿਸ ਨਾਲ ਕੁਝ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਇਸ ਦੇ ਨਾਲ ਹੀ ਤੂਫਾਨ ਕਾਰਨ ਕੁਝ ਇਲਾਕਿਆਂ ‘ਚ ਬਿਜਲੀ ਗੁੱਲ ਹੋ ਗਈ।
ਮਹੱਤਵਪੂਰਨ ਗੱਲ ਇਹ ਹੈ ਕਿ ਪੱਛਮੀ ਗੜਬੜੀ ਦੀ ਗਤੀਵਿਧੀ ਨੇ ਦਿੱਲੀ-ਐਨਸੀਆਰ ਦੇ ਮੌਸਮ ਦੇ ਪੈਟਰਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਪਿਛਲੇ ਚਾਰ ਦਿਨਾਂ ਤੋਂ ਗਰਮੀ ਤੋਂ ਨਿਜਾਤ ਮਿਲੀ ਹੈ ਅਤੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਤੋਂ ਬਾਅਦ ਗਰਮੀ ‘ਚ ਕੁਝ ਕਮੀ ਆਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ