ਸੀਐਮ ਸੋਰੇਨ ਦੀ ਕਰੀਬੀ ਆਈਏਐਸ ’ਤੇ ਸਖ਼ਤ ਕਾਰਵਾਈ
ਨਵੀਂ ਦਿੱਲੀ। ਸ਼ੁੱਕਰਵਾਰ ਨੂੰ ਇਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦਰਅਸਲ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ (ED Raids) ਨੇ ਸੀਨੀਅਰ ਆਈਏਐਸ ਅਧਿਕਾਰੀ ਅਤੇ ਝਾਰਖੰਡ ਦੀ ਖਾਨ ਅਤੇ ਉਦਯੋਗ ਸਕੱਤਰ ਪੂਜਾ ਸਿੰਘਲ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ। ਈਡੀ ਨੇ ਪੂਜਾ ਸਿੰਘਲ ਅਤੇ ਉਸ ਦੇ ਪਤੀ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ 25 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਇਨ੍ਹਾਂ ਰੁਪਏ ਗਿਣਨ ਲਈ ਮਸ਼ੀਨਾਂ ਵੀ ਮੰਗਵਾਈਆਂ ਗਈਆਂ। ਇਸ ਪੂਰੇ ਕਾਂਡ ‘ਚ ਪੂਜਾ ਸਿੰਘਲ ਦੇ ਸਹੁਰੇ ਕਾਮੇਸ਼ਵਰ ਝਾਅ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪੂਜਾ ਤੋਂ ਇਲਾਵਾ ਉਸ ਦੇ ਕਈ ਕਰੀਬੀ ਦੋਸਤਾਂ ‘ਤੇ ਵੀ ਈਡੀ ਦੀ ਤਰਫੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਇਹ ਕਾਰਵਾਈ ਪੂਜਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤੀ ਗਈ ਹੈ। ਉਨ੍ਹਾਂ ‘ਤੇ ਗੈਰ-ਕਾਨੂੰਨੀ ਮਾਈਨਿੰਗ ਵਰਗੀਆਂ ਗਤੀਵਿਧੀਆਂ ‘ਚ ਸ਼ਾਮਲ ਹੋ ਕੇ ਆਮਦਨ ਤੋਂ ਜ਼ਿਆਦਾ ਜਾਇਦਾਦ ਹਾਸਲ ਕਰਨ ਦਾ ਦੋਸ਼ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਚੇਤੇ ਰਹੇ ਕਿ ਈਡੀ ਦੀਆਂ ਉਪਰੋਕਤ ਕਾਰਵਾਈਆਂ ਦਿੱਲੀ, ਮੁੰਬਈ ਸਮੇਤ ਕਈ ਰਾਜਾਂ ਵਿੱਚ ਚੱਲ ਰਹੀਆਂ ਹਨ। ਉਪਰੋਕਤ ਕਾਰਵਾਈ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜ੍ਹੋਂ ਪੁੱਟਣ ਲਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੂਜਾ ਸੀਐਮ ਹੇਮੰਤ ਸੋਰੇਨ ਦੀ ਵੀ ਕਰੀਬੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ