40 ਕਰੋੜ ਦੀ ਬੈਂਕ ਧੋਖਾਧੜੀ ਦਾ ਮਾਮਲਾ
(ਸੱਚ ਕਹੂੰ ਨਿਊਜ਼) ਸੰਗਰੂਰ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਉਨ੍ਹਾ ਦੇ ਪੰਜ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅਮਰਗੜ੍ਹ ਦੇ ਵਿਧਾਇਕ ਖ਼ਿਲਾਫ਼ ਬੈਂਕ ਧੋਖਾਧੜੀ ਦੇ ਕੇਸ ਦੇ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਇਲਾਕੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ, ਜਿੱਥੇ ਉਨ੍ਹਾਂ ਦਾ ਜੱਦੀ ਘਰ ਹੈ।
ਜਿਕਰਯੋਗ ਹੈ ਕਿ ਜਸਵੰਤ ਸਿੰਘ ਖਿਲਾਫ ਬੈਂਕ ਆਫ ਬੜੌਦਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ 40 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
CBI has raided the premises linked to AAP Punjab MLA Jaswant Singh Gajjan Majra in Rs 40-cr bank fraud case: Sources
— ANI (@ANI) May 7, 2022
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ