ਪੰਜਾਬ ਪੁਲਿਸ ਨੇ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਸੁਪਾਰੀ ਕਿੱਲਰ (Betel Nut killer)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਸੁਪਾਰੀ ਕਿੱਲਰ ਨੂੰ ਗ੍ਰਿਫਤਾਰ ਕੀਤਾ ਹੈ। ਮੁਹਾਲੀ ਪੁਲਿਸ ਦੀ ਟੀਮ ਨੇ ਸੁਪਾਰੀ ਕਿੱਲਰ (Betel Nut killer) ਨੂੰ ਗੁਰਵਿੰਦਰ ਸਿੰਘ ਉਰਫ ਗੁਰੀ ਨੂੰ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 3 ਪਿਸਤੌਲ ਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਪੁੱਛਗਿੱਛ ’ਚ ਪਤਾ ਚੱਲਿਆ ਹੈ ਕਿ ਉਹ ਇੱਕ ਸ਼ਹਿਰ ’ਚ ਕਿਸੇ ਵੀਆਈਪੀ ਨੂੰ ਟਾਰਗੇਟ ਬਣਾਉਣ ਵਾਲਾ ਸੀ। ਉਹ ਯੂਰੋਪੀਅਨ ਬੈਸਡ ਹੈਂਡਲਰ ਦੇ ਟਚ ’ਚ ਸੀ। ਉਸ ਨੂੰ ਹਥਿਆਰ ਖਰੀਦਣ ਲਈ ਡੇਢ ਲੱਖ ਰੁਪਏ ਵੀ ਦਿੱਤੇ ਗਏ ਸਨ। ਫੜੇ ਗਏ ਗੁਰਿੰਦਰ ਸਿੰਘ ਉਰਫ ਗੁਰੀ ਸ਼ੇਰਾ ਫਤਿਹਗੜ੍ਹ ਸਾਹਿਬ ਦੇ ਪਿੰਡ ਸਿਧਵਾਂ ਦਾ ਰਹਿਣਾ ਵਾਲਾ ਹੈ ਉਸ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਇਸ ਸਬੰਧੀ ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਇਸ ਸਬੰਧੀ ਖੂਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸ.ਏ.ਐਸ.ਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ ਅਸਲਾ ਬਰਾਮਦ ਕੀਤਾ ਹੈ। ਗੁਰੀ ਸ਼ੇਰਾ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ ਜਾਨੀ ਨਿਵਾਸੀ ਮਲਕਪੁਰ ਜੱਟਾਂ ਪੁਟਿਆਲਾ ਦੇ ਨਾਲ ਹਥਿਆਰਾਂ ਦੀ ਗੈਰ ਕਾਨੂੰਨੀ ਸਮਗਲਿੰਗ ’ਚ ਸ਼ਾਮਲ ਹੈ। ਇਸ ਤੋਂ ਬਾਅਦ ਦੋਵਾਂ ਖਿਲਾਫ ਮੋਹਾਲੀ ਦੇ ਸਿਟੀ ਖਰਖ ਪੁਲਿਸ ਥਾਣੇ ’ਚ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ