ਬੀਬਾ ਜੈ ਇੰਦਰ ਕੌਰ ਨੇ ਘੇਰ ਸੋਢੀਆਂ ਮਾਰਕੀਟ ਦਾ ਦੌਰਾ ਕੀਤਾ ਜਿੱਥੇ ਅਚਾਨਕ ਇੱਕ ਦੁਕਾਨ ਨੂੰ ਅੱਗ ਲੱਗ ਗਈ ਸੀ

Patiala photo-09

ਨੁਕਸਾਨ ਦਾ ਮੁਆਇਨਾ ਕੀਤਾ ਅਤੇ ਪੀੜਤ ਪਰਿਵਾਰ ਨੂੰ ਆਪਣੇ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ

  • ਮੁੱਖ ਮੰਤਰੀ ਨੂੰ ਮਨੁੱਖੀ ਆਧਾਰ ’ਤੇ ਪਰਿਵਾਰ ਨੂੰ ਵਿਸੇਸ ਮੁਆਵਜਾ ਦੇਣ ਦੀ ਅਪੀਲ ਕੀਤੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਘੇਰ ਸੋਢੀਆਂ ਵਿੱਚ ਸਥਿਤ ਡੀਲਕਸ ਫੈਸਨ ਸਟੋਰ ਵਿੱਚ ਐਤਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਅਤੇ ਜਾਟ ਮਹਾਂਸਭਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ (Biba Jai Inder Kaur) ਨੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ। ਅੱਜ ਸਵੇਰੇ ਗਹਿਰ ਸੋਢੀਆਂ ਇਲਾਕੇ ਵਿੱਚ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਸਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ ਪਰ ਅੱਗ ਬੁਝਾਊ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ’ਤੇ ਕਾਬੂ ਪਾ ਲਿਆ, ਜਿਸ ਨਾਲ ਆਸ-ਪਾਸ ਲੱਗਦੀਆਂ ਹੋਰ ਦੁਕਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਦਮਕਲ ਵਿਭਾਗ ਦੇ ਅਧਿਕਾਰੀਆਂ ਦੀ ਸਲਾਘਾ ਕਰਦਿਆਂ ਬੀਬਾ ਜੈ ਇੰਦਰ ਕੌਰ (Biba Jai Inder Kaur) ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਅੱਗ ’ਤੇ ਕਾਬੂ ਪਾਉਣ ਅਤੇ ਫਿਰ ਪੂਰੀ ਤਰ੍ਹਾਂ ਨਾਲ ਬੁਝਾਉਣ ਦਾ ਬਹੁਤ ਵਧੀਆ ਕੰਮ ਕੀਤਾ, ਕਿਉਂਕਿ ਜੇਕਰ ਉਨ੍ਹਾਂ ਨੇ ਜਲਦੀ ਕਾਰਵਾਈ ਨਾ ਕੀਤੀ ਹੁੰਦੀ ਤਾਂ ਸਥਿਤੀ ਅਸਲ ਵਿੱਚ ਹੱਥੋਂ ਬਾਹਰ ਹੋ ਸਕਦੀ ਸੀ। 60 ਲੋਕਾਂ ਦੀ ਟੀਮ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਲਿਆਉਣ ਲਈ 12 ਘੰਟਿਆਂ ਤੋਂ ਵੱਧ ਮੁਸਕਲ ਹਾਲਾਤਾਂ ਵਿਚ ਅਣਥੱਕ ਮਿਹਨਤ ਕੀਤੀ, ਜਿਸ ਦੀ ਸਲਾਘਾ ਕਰਨੀ ਬਣਦੀ ਹੈ।

ਪਰਿਵਾਰ ਨੂੰ ਭਰੋਸਾ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਉਨ੍ਹਾਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਪਰਿਵਾਰ ਨੂੰ ਮਨੁੱਖੀ ਆਧਾਰ ‘ਤੇ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦਾ ਗਿਆ।

ਸਿੰਗਲ ਤਾਰ ਪ੍ਰਾਜੈਕਟ ਹੁਣ ਲਟਕ ਰਿਹਾ ਹੈ ਅਤੇ ਉਨ੍ਹਾਂ ਨੂੰ ਇਹ ਭਰੋਸਾ ਦਿਵਾਉਣ ਲਈ ਬੇਨਤੀ ਕੀਤੀ ਕਿ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਮੁਕੰਮਲ ਹੋ ਜਾਵੇਗਾ ਤਾਂ ਜੋ ਅੰਦਰੂਨੀ ਸਹਿਰ ਦੇ ਲੋਕਾਂ ਨੂੰ ਖਤਰਨਾਕ ਬਿਜਲੀ ਦੀਆਂ ਤਾਰਾਂ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜੀਵ ਸਰਮਾ ਬਿੱਟੂ, ਪੀਐੱਲਸੀ ਪਟਿਆਲਾ ਦੇ ਪ੍ਰਧਾਨ ਕੇ ਕੇ ਮਲਹੋਤਰਾ, ਕੌਂਸਲਰ ਅਤੁਲ ਜੋਸੀ ਆਦਿ ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ