ਪੰਜਾਬ: ਭਗਵੰਤ ਮਾਨ ਦਾ ਨਸ਼ਿਆਂ ਖਿਲਾਫ ਵੱਡਾ ਪਲੈਨ, ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ

Action Against Drugs Sachkahoon

ਪੰਜਾਬ: ਭਗਵੰਤ ਮਾਨ ਦਾ ਨਸ਼ਿਆਂ ਖਿਲਾਫ ਵੱਡਾ ਪਲੈਨ, ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖਿਲਾਫ ਵੱਡੀ ਯੋਜਨਾ ਤਿਆਰ ਕੀਤੀ ਹੈ। ਅੱਜ ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਹਰੇਕ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਖੁੱਲ੍ਹੇਆਮ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਦੁਖੀ ਹਨ, ਪਹਿਲਾਂ ਠੇਕੇਦਾਰਾ ਨੂੰ ਫੜ ਕੇ ਨਸ਼ਿਆਂ ਦੀ ਚੇਨ ਤੋੜੀ ਜਾਵੇਗੀ, ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਂਗੇ। ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।

 

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਚੋਣ ਵਾਅਦਾ ਪੂਰਾ ਕਰਦੇ ਹੋਏ ਕੋਰੋਨਾ ਯੋਧੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ