ਤਾਈਵਾਨ ’ਚ ਭੂਚਾਲ ਦੇ ਜ਼ੋਰਦਾਰ ਝਟਕੇ

Earthquake

ਤਾਈਵਾਨ ’ਚ ਭੂਚਾਲ ਦੇ ਜ਼ੋਰਦਾਰ ਝਟਕੇ

(ਏਜੰਸੀ) ਤਾਈਪੇ। ਤਾਈਵਾਨ ਦੇ ਪੂਰਬੀ ਖੇਤਰ ਦੀ ਹੁਆਲੀਨ ਕਾਉਂਟੀ ’ਚ ਸੋਮਵਾਰ ਨੂੰ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ। ਦੁਪਹਿਰ 2:23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜਮੀਨੀ ਸਤ੍ਹਾ ਤੋਂ 16 ਕਿਲੋਮੀਟਰ ਦੀ ਡੂੰਘਾਈ ’ਚ 24.01 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 122.51 ਡਿਗਰੀ ਪੂਰਬੀ ਦੇਸ਼ਾਂਤਰ ’ਤੇ ਸੀ। ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਪੂਰੇ ਖੇਤਰ ਵਿੱਚ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਇਸ ਸਾਲ ਇਸ ਟਾਪੂ ’ਤੇ ਪੰਜ ਵਾਰ ਛੇ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਤੋਂ ਬਾਅਦ ਚਾਰ-ਪੰਜ ਦਿਨਾਂ ਵਿੱਚ ਹੋਰ ਝਟਕੇ ਆਉਣ ਦੀ ਸੰਭਾਵਨਾ ਹੈ, ਉਹ ਚਾਰ ਤੋਂ ਪੰਜ ਤੀਬਰਤਾ ਦੇ ਹੋ ਸਕਦੇ ਹਨ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਤਾਈਪੇ ਵਿੱਚ ਸਬਵੇਅ ਦੀ ਰਫ਼ਤਾਰ ਹੌਲੀ ਹੋ ਗਈ ਅਤੇ ਕਾਓਸਿੰਗ ਸ਼ਹਿਰ ਵਿੱਚ ਬਿਜਲੀ ਬੰਦ ਹੋ ਗਈ। ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ