ਸੀਨੀਅਰ ਕਾਂਗਰਸੀ ਆਗੂ ਪੰਡਿਤ ਸੁਖ ਰਾਮ ਦਾ ਦਿਹਾਂਤ
ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੰਡਿਤ ਸੁਖ ਰਾਮ ਦਾ ਬੁੱਧਵਾਰ ਤੜਕੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ 4 ਮਈ ਨੂੰ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ 7 ਮਈ ਨੂੰ ਨਵੀਂ ਦਿੱਲੀ ਦੇ ਏਮਜ਼ ‘ਚ ਲਿਆਂਦਾ ਗਿਆ ਸੀ, ਜਿੱਥੇ ਅੱਜ ਤੜਕੇ ਉਨ੍ਹਾਂ ਦੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ