ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਪੰਜਾਬ ਦੀ ਆਬਕਾ...

    ਪੰਜਾਬ ਦੀ ਆਬਕਾਰੀ ਟੀਮ ਨੇ ਬੇਟ ਏਰੀਏ ’ਚ ਛਾਪੇਮਾਰੀ ਦੌਰਾਨ 2.80 ਲੱਖ ਕਿਲੋਗ੍ਰਾਮ ਲਾਹਣ ਕੀਤੀ ਨਸ਼ਟ

    Police

    ਪੰਜਾਬ ਦੀ ਆਬਕਾਰੀ ਟੀਮ ਨੇ ਬੇਟ ਏਰੀਏ ’ਚ ਛਾਪੇਮਾਰੀ ਦੌਰਾਨ 2.80 ਲੱਖ ਕਿਲੋਗ੍ਰਾਮ ਲਾਹਣ ਕੀਤੀ ਨਸ਼ਟ

    ਰਘਬੀਰ ਸਿੰਘ
    ਲੁਧਿਆਣਾ, ਮਈ| ਲਾਹਣ ਤੋਂ ਬਣਾਈ ਜਾਣ ਵਾਲੀ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਮੰਗਲਵਾਰ ਤੜਕ ਸਾਰ ਲੁਧਿਆਣਾ ਜ਼ਿਲੇ੍ਹ ਦੇ ਬੇਟ ਇਲਾਕੇ ’ਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਤੇ 100 ਲੀਟਰ ਸ਼ਰਾਬ ਬਰਾਮਦ ਕੀਤੀ ਗਈ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਮੰਗਲਵਾਰ ਸਵੇਰੇ 5.30 ਵਜੇ ਬੇਟ ਖੇਤਰ ’ਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਟੀਮਾਂ ਗਠਿਤ ਕੀਤੀਆਂ ਸਨ|

    ਉਨ੍ਹਾਂ ਦੱਸਿਆ ਕਿ ਲੁਧਿਆਣਾ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਡਾ. ਸ਼ਿਵਾਨੀ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਸ਼ਾਲਿਨ ਵਾਲੀਆ ਦੀ ਅਗਵਾਈ ਹੇਠ ਲਾਹਨ ਤੋਂ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਛਾਪੇਮਾਰੀ ਲਈ ਇਨ੍ਹਾਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ ਬੁਲਾਰੇ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ ਤੇ ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਤੇ ਪਿੰਡ ਬਹਾਦਰ ਕੇ ’ਚ ਛਾਪੇਮਾਰੀ ਕੀਤੀ ਗਈ ਉਨ੍ਹਾਂ ਦੱਸਿਆ ਕਿ ਕਰੀਬ 40 ਕਿਲੋਮੀਟਰ ਦੇ ਖੇਤਰ ’ਚ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਸੀ|

    ਲੁਧਿਆਣਾ ਦੇ ਆਬਕਾਰੀ ਅਫਸਰਾਂ ਦੀ ਅਗਵਾਈ ’ਚ ਐਕਸਾਈਜ਼ ਇੰਸਪੈਕਟਰਾਂ ਤੇ ਆਬਕਾਰੀ ਪੁਲਿਸ ਸਟਾਫ਼ ਦੀਆਂ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਵਿਆਪਕ ਛਾਪੇਮਾਰੀ ਕੀਤੀ ਇਸ ਮੁਹਿੰਮ ਦੌਰਾਨ ਇੱਕ ਹੈਰਾਨ ਕਰਨ ਵਾਲਾ ਤੱਥ ਇਹ ਵੀ ਸਾਹਮਣੇ ਆਇਆ ਕਿ ਇਸ ਲਾਹਣ ਤੋਂ ਸ਼ਰਾਬ ਬਣਾਉਣ ਲਈ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਸੀਵਰੇਜ ਦਾ ਪਾਣੀ ਵਰਤਿਆ ਜਾਂਦਾ ਸੀ, ਟੀਮ ਨੂੰ ਦੇਖ ਕੇ ਸ਼ਰਾਬ ਬਣਾਉਣ ਵਾਲੇ ਵਿਅਕਤੀ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਲੋਹੇ ਦੇ ਡਰੰਮ, ਦੋ ਐਲੂਮੀਨੀਅਮ ਦੇ ਬਰਤਨ, 9 ਪਲਾਸਟਿਕ ਪਾਈਪਾਂ ਤੇ ਗੁੜ ਦੀਆਂ 12 ਬੋਰੀਆਂ ਛੱਡ ਕੇ ਭੱਜ ਗਏ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਆਬਕਾਰੀ ਸਟਾਫ਼ ਨੂੰ ਵੀ ਦਰਿਆ ਦੇ ਦੂਜੇ ਸਿਰੇ ’ਤੇ ਬੁਲਾਇਆ ਗਿਆ ਸੀ , ਤਾਂ ਜੋ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ|ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਹਿੰਮ ਮੰਡ ਖੇਤਰਾਂ ਤੇ ਪੰਜਾਬ ਦੇ ਦਰਿਆਵਾਂ ਦੇ ਕੰਢੇ ਨਾਲ ਲੱਗਦੇ ਖੇਤਰਾਂ ’ਚ ਲਾਹਣ ਤੋਂ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਕਾਬੂ ਕਰਨ ’ਚ ਸਹਾਈ ਹੋਵੇਗੀ|

    •  30 ਚਾਲੂ ਭੱਠੀਆਂ, 6 ਕੁਇੰਟਲ ਲੱਕੜ , 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ
    • ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here