ਯੁੱਧ ਲਈ ਹਮੇਸ਼ਾ ਤਿਆਰ ਰਹਿਣ ਮਾਰਕੋਸ ਕਮਾਂਡੋ: ਐਡਮਿਰਲ ਹਰੀ ਕੁਮਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਵਿੱਚ ਤਾਇਨਾਤ ਜਲ ਸੈਨਾ ਦੇ ਮਾਰਕੋਸ ਕਮਾਂਡੋਜ਼ (MARCOS Commando) ਦਾ ਮਨੋਬਲ ਉੱਚਾ ਕਰਨ ਅਤੇ ਆਤਮਵਿਸ਼ਵਾਸ ਜਗਾਉਣ ਲਈ ਸਮੁੰਦਰੀ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ‘ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਜਲ ਸੈਨਾ ਦੇ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਐਡਮਿਰਲ ਆਰ ਹਰੀ ਕੁਮਾਰ ਨੇ ਦੇਸ਼ ਦੇ ਦੂਰ-ਦੁਰਾਡੇ ਦੇ ਖੇਤਰਾਂ ‘ਚ ਦੇਸ਼ ਦੇ ਸਮੁੰਦਰੀ ਹਿੱਤਾਂ ਦੀ ਰਾਖੀ ਲਈ ਤਾਇਨਾਤ ਜਲ ਸੈਨਾ ਦੇ ਕਮਾਂਡੋਜ਼ ਨਾਲ ਗੱਲਬਾਤ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।
ਜਲ ਸੈਨਾ ਮੁਖੀ ਨੇ ਗੱਲਬਾਤ ਦੌਰਾਨ ਦੇਸ਼ ਦੇ ਸਾਰੇ ਮਹੱਤਵਪੂਰਨ ਸਥਾਨਾਂ ‘ਤੇ ਮਾਰਕੋਸ ਕਮਾਂਡੋਜ਼ (MARCOS Commando) ਦੀ ਮੁਸਤੈਦੀ ਅਤੇ ਮੌਜੂਦਗੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਮਾਂਡੋਜ਼ ਨੂੰ ਹਰ ਸਮੇਂ ਜੰਗ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਐਡਮਿਰਲ ਹਰੀ ਕੁਮਾਰ ਦੀ ਇਸ ਪਹਿਲਕਦਮੀ ਨੂੰ ਮਾਰਕੋਸ ਕਮਾਂਡੋਜ਼ ਵਿੱਚ ਵਿਸ਼ਵਾਸ ਅਤੇ ਮਨੋਬਲ ਪੈਦਾ ਕਰਨ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਜਲ ਸੈਨਾ ਦੇ ਮਾਰਕੋਸ ਕਮਾਂਡੋ ਦੇਸ਼ ਦੇ ਸਮੁੰਦਰੀ ਹਿੱਤਾਂ ਦੀ ਰਾਖੀ ਲਈ ਦੂਰ-ਦੁਰਾਡੇ ਇਲਾਕਿਆਂ ‘ਚ 24 ਘੰਟੇ ਤਾਇਨਾਤ ਰਹਿੰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ