ਬਰਗਾੜੀ ਮਾਮਲੇ ਨਾਲ ਸਬੰਧਿਤ ਦੋ ਕੇਸਾਂ ’ਚ ਵੀ ਪੂਜਨੀਕ ਗੁਰੂ ਜੀ ਨੂੰ ਮਿਲੀ ਜ਼ਮਾਨਤ

court-Fridkot

ਪੂਜਨੀਕ ਗੁਰੂ ਜੀ ਨੂੰ ਮਿਲੀ ਜ਼ਮਾਨਤ

(ਸੁਖਜੀਤ ਮਾਨ) ਫਰੀਦਕੋਟ। ਬੇਅਦਬੀ ਮਾਮਲੇ ਨਾਲ ਸਬੰਧਿਤ ਫਰੀਦਕੋਟ ਦੀ ਮਾਣਯੋਗ ਅਦਾਲਤ ’ਚ ਚੱਲ ਰਹੇ ਮਾਮਲਿਆਂ ’ਚ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਜਮਾਨਤ ਮਿਲ ਗਈ ਹੈ। ਇਸ ਸਬੰਧੀ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਕੇਵਲ ਸਿੰਘ ਬਰਾੜ ਨੇ ਦੱਸਿਆ ਕਿ ਬੇਅਦਬੀ ਮਾਮਲਿਆਂ ’ਚ ਥਾਣਾ ਬਾਜਾਖਾਨਾ ’ਚ ਦਰਜ਼ ਮੁਕੱਦਮਾ ਨੰਬਰ 117 ਤੇ 128 ’ਚੋਂ ਸੁਣਵਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀਮਤੀ ਮੋਨਿਕਾ ਲਾਂਬਾ ਦੀ ਅਦਾਲਤ ਨੇ ਪੂਜਨੀਕ ਗੁਰੂ ਜੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਕੇਸ ਨਾਲ ਸਬੰਧਿਤ ਮੁਕੱਦਮਾ ਨੰਬਰ 63 ’ਚੋਂ ਮਾਣਯੋਗ ਹਾਈਕੋਰਟ ’ਚੋਂ ਪਹਿਲਾਂ ਹੀ ਅਗਾਊ ਜ਼ਮਾਨਤ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਿਤ ਇਨ੍ਹਾਂ ਕੇਸਾਂ ’ਚ ਪੂਜਨੀਕ ਗੁਰੂ ਜੀ ਦਾ ਨਾਂਅ ਜੋੜਨਾ ਸੋਚੀ ਸਮਝੀ ਚਾਲ ਅਤੇ ਸਿਆਸਤ ਤੋਂ ਪ੍ਰੇਰਿਤ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਿਲਕੁਲ ਪਹਿਲਾਂ ਪੂਜਨੀਕ ਗੁਰੂ ਜੀ ਦਾ ਨਾਂਅ ਇਨ੍ਹਾਂ ਮਾਮਲਿਆਂ ’ਚ ਜੋੜਿਆ ਗਿਆ ਸੀ। ਡੇਰਾ ਸੱਚਾ ਸੌਦਾ ਵੱਲੋਂ ਇਨ੍ਹਾਂ ਮਾਮਲਿਆਂ ’ਚ ਸੀਨੀਅਰ ਐਡਵੋਕੇਟ ਰਾਜੀਵ ਮੋਹਨ ਦਿੱਲੀ, ਐਡਵੋਕੇਟ ਕੇਵਲ ਸਿੰਘ ਬਰਾੜ, ਐਡਵੋਕੇਟ ਗੁਰਦਾਸ ਸਲਵਾਰਾ ਅਤੇ ਹਰੀਸ਼ ਛਾਬੜਾ ਅਦਾਲਤ ’ਚ ਪੈਰਵਾਈ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ