ਸਵਦੇਸ਼ੀ ਜੰਗੀ ਜਹਾਜ਼ ਵਿਰੋਧੀ ਮਿਜ਼ਾਈਲ ਦਾ ਸਫਲ ਪ੍ਰੀਖਣ
ਨਵੀਂ ਦਿੱਲੀ (ਏਜੰਸੀ)। ਜਲ ਸੈਨਾ ਨੇ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀਆਰਡੀਓ) ਦੇ ਸਹਿਯੋਗ ਨਾਲ ਪਹਿਲੀ ਵਾਰ ਸਵਦੇਸ਼ੀ ਤੌਰ ‘ਤੇ ਵਿਕਸਤ ਜੰਗੀ ਜਹਾਜ਼ ਵਿਰੋਧੀ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਜਲ ਸੈਨਾ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਮਿਜ਼ਾਈਲ ਬਾਲਾਸੋਰ ਸਥਿਤ ਇੰਟੈਗਰੇਟਿਡ ਟੈਸਟ ਰੇਂਜ ਤੋਂ ਜਲ ਸੈਨਾ ਦੇ ਸੀਕਿੰਗ 42ਬੀ ਹੈਲੀਕਾਪਟਰ ਤੋਂ ਦਾਗੀ ਗਈ। ਟੈਸਟ ਪੂਰੀ ਤਰ੍ਹਾਂ ਸਫਲ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਹ ਟੈਸਟ ਅਤਿ-ਆਧੁਨਿਕ ਤਕਨਾਲੋਜੀ ਦੇ ਖੇਤਰ ਵਿੱਚ ਸਵੈ-ਨਿਰਭਰਤਾ ਹਾਸਲ ਕਰਨ ਦੀ ਦਿਸ਼ਾ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਜਲ ਸੈਨਾ ਦੀ ਸਵਦੇਸ਼ੀਕਰਨ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ