ਮਾਲ ਮੰਤਰੀ ਜ਼ਿੰਪਾ ਨੇ ਕਿਹਾ, ਨਵੇਂ ਪਟਵਾਰੀਆਂ ਦੀ ਭਰਤੀ ’ਚ ਲੱਗੇਗਾ ਸਮਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ਮੰਤਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ’ਚ ਮਾਨ ਕੈਬਨਿਟ (Mann Cabinet) ਨੇ ਕਈ ਅਹਿਮ ਫੈਸਲੇ ਲਏ ਹਨ। ਮਾਨ ਕੈਬਨਿਟ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਮੀਟਿੰਗ ਦੌਰਾਨ 1766 ਸੇਵਾ ਮੁਕਤ ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ। ਜੋ ਕਿ ਹੈਰਾਨ ਕਰਨ ਵਾਲੀ ਹੈ। ਪੰਜਾਬ ਦੇ ਨੌਜਵਾਨ ਉਮੀਦ ਲਾਈ ਬੈਠੇ ਸਨ ਕਿ ਨਵੇਂ ਪਟਵਾਰੀਆਂ ਦੀ ਭਰਤੀ ਹੋਵੇਗੀ ਤੇ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ। ਫਿਲਹਾਲ ਨੌਜਵਾਨਾਂ ਦਾ ਪਟਵਾਰੀ ਬਣਨ ਦਾ ਸੁਫਨਾ ਅਧੂਰਾ ਰਹਿ ਗਿਆ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸਨ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ 2 ਸਾਲ ਹੈ। ਉਦੋਂ ਤੱਕ ਕਾਰੋਬਾਰ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।
ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਸਿਰਫ਼ ਉਨ੍ਹਾਂ ਸੇਵਾਮੁਕਤ ਪਟਵਾਰੀਆਂ ਨੂੰ ਹੀ ਭਰਤੀ ਕੀਤਾ ਜਾਵੇਗਾ, ਜਿਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ।
ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੇ ਇੱਕ ਕਰੋੜ
ਇਸ ਤੋਂ ਇਲਾਵਾ ਮਾਨ ਸਰਕਾਰ ਨੇ ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦਾ ਮੁਆਵਜ਼ਾ ਦੇਣ ’ਤੇ ਪੰਜਾਬ ਕੈਬਨਿਟ ਨੇ ਮੋਹਰ ਲਾਈ। ਇਸ ਨੂੰ ਮਾਨ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲ ਹੀ ‘ਚ ਇਕ ਫੌਜੀ ਦੀ ਸ਼ਹਾਦਤ ‘ਤੇ ਸੀਐੱਮ ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ। ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ ਜ਼ਿੰਪਾ ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ