ਵਾਰਾਣਸੀ: ਗਿਆਨਵਾਪੀ ਮਸਜਿਦ ਕੰਪਲੈਕਸ ਦੀ ਵੀਡੀਓਗ੍ਰਾਫੀ ਸਰਵੇਖਣ ਰਿਪੋਰਟ ਅਦਾਲਤ ਵਿੱਚ ਪੇਸ਼
ਵਾਰਾਣਸੀ l ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਗਿਆਨਵਾਪੀ ਮਸਜਿਦ (Gyanvapi Mosque Case) ਕੰਪਲੈਕਸ ਦੀ ਵੀਡੀਓਗ੍ਰਾਫੀ ਸਰਵੇਖਣ ਰਿਪੋਰਟ ਵੀਰਵਾਰ ਨੂੰ ਵਿਸ਼ੇਸ਼ ਵਕੀਲ ਕਮਿਸ਼ਨਰ ਵਿਸ਼ਾਲ ਸਿੰਘ ਨੇ ਅਦਾਲਤ ਵਿੱਚ ਪੇਸ਼ ਕੀਤੀ। ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਗਈ ਰਿਪੋਰਟ ’ਤੇ ਜਲਦੀ ਹੀ ਫੈਸਲਾ ਸੁਣਾਏ ਜਾਣ ਦੀ ਉਮੀਦ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਅੱਜ ਵਾਰਾਣਸੀ ਦੀ ਸਥਾਨਕ ਅਦਾਲਤ ‘ਚ ਮਾਮਲੇ ਦੀ ਸੁਣਵਾਈ ‘ਤੇ ਸ਼ੁੱਕਰਵਾਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਐਡਵੋਕੇਟ ਕਮਿਸ਼ਨਰ ਅਜੈ ਕੁਮਾਰ ਮਿਸ਼ਰਾ, ਜਿਨ੍ਹਾਂ ਨੂੰ ਅਦਾਲਤ ਵੱਲੋਂ ਮਸਜਿਦ ਦੀ ਵੀਡੀਓਗ੍ਰਾਫੀ ਸਰਵੇਖਣ ਲਈ ਨਿਯੁਕਤ ਕੀਤਾ ਗਿਆ ਸੀ, ਨੇ ਬੁੱਧਵਾਰ ਨੂੰ ਅਦਾਲਤ ਦੇ ਸਾਹਮਣੇ ਵੀਡੀਓਗ੍ਰਾਫੀ ਸਰਵੇਖਣ ਦੀ ਮੁੱਢਲੀ ਰਿਪੋਰਟ ਪੇਸ਼ ਕੀਤੀ।
ਜ਼ਿਕਰਯੋਗ ਹੈ ਕਿ 17 ਮਈ ਨੂੰ ਅਦਾਲਤ ਨੇ ਮਿਸ਼ਰਾ ਨੂੰ ਜ਼ਿੰਮੇਵਾਰੀ ਨਿਭਾਉਣ ‘ਚ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਐਡਵੋਕੇਟ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਸੀ। ਸਪੈਸ਼ਲ ਐਡਵੋਕੇਟ ਕਮਿਸ਼ਨਰ ਵਿਸ਼ਾਲ ਸਿੰਘ ਨੇ ਅਦਾਲਤ ‘ਚ ਸ਼ਿਕਾਇਤ ਕਰਦੇ ਹੋਏ ਕਿ ਮਿਸ਼ਰਾ ਨੇ ਸਰਵੇਖਣ ਰਿਪੋਰਟ ਦੇ ਤੱਥਾਂ ਤੋਂ ਮੀਡੀਆ ਨੂੰ ਜਾਣੂ ਕਰਵਾਇਆ ਸੀ, ‘ਤੇ ਸਰਵੇਖਣ ਦੇ ਕੰਮ ‘ਚ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਸੀ ੍ਟ ਅਦਾਲਤ ਨੇ ਸਹਾਇਕ ਐਡਵੋਕੇਟ ਕਮਿਸ਼ਨਰ ਅਜੈ ਪ੍ਰਤਾਪ ਸਿੰਘ ਦੀ ਮਦਦ ਨਾਲ ਸਿੰਘ ਨੂੰ ਵੀਡੀਓਗ੍ਰਾਫੀ ਸਰਵੇਖਣ ਰਿਪੋਰਟ 19 ਮਈ ਤੱਕ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।