ਸਿੱਧੂ ਦੀ ਸਜ਼ਾ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਕਿਹਾ, ਠੋਕੋ ਤਾਲੀ

ਵਿਰੋਧੀਆਂ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਲਈ ਜੇਲ੍ਹ ਜਾਣਾ ਪਵੇਗਾ। ਸਿੱਧੂ ਨੂੰ ਸਜ਼ਾ ਹੋਣ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ। (Punjab Lok Congress Party )

twiter

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress Party) ਨੇ ਸਜ਼ਾ ਤੋਂ ਬਾਅਦ ‘ਠੋਕੋ ਤਾਲੀ’ ਲਿਖ ਕੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਸੀ। ਅੱਜ ਸੁਪਰੀਮ ਕੋਰਟ ਨੇ ਇਨਸਾਫ ਕਰ ਦਿੱਤਾ।

sidju

ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਇਹ ਪਰਿਵਾਰ ਲਈ ਵੱਡਾ ਦਿਨ ਹੈ। ਇੱਕ ਸਾਲ ਦੀ ਸਜ਼ਾ ਘੱਟ ਹੈ ਪਰ ਕਾਨੂੰਨ ਵਿੱਚ ਲੋਕਾਂ ਦਾ ਵਿਸ਼ਵਾਸ ਮਜ਼ਬੂਤ ​​ਹੋਇਆ ਹੈ। ਕੋਈ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਾਨੂੰਨ ਦੀਆਂ ਨਜ਼ਰਾਂ ਵਿੱਚ ਸਾਰੇ ਬਰਾਬਰ ਹਨ। ਅੱਜ ਇੱਕ ਗੱਲ ਸਾਬਤ ਹੋ ਗਈ ਹੈ ਕਿ ਸਿੱਧੂ ਇੱਕ ਕਾਤਲ ਹੈ।

ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਕੀਤੀ ਸੀ ਦਾਖਲ

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਸੀ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304 IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ, ਜਿਸ ‘ਤੇ ਅੱਜ ਫੈਸਲਾ ਆਇਆ ਹੈ।

ਸੈਸ਼ਨ ਕੋਰਟ ਨੇ ਕੀਤੀ ਸੀ, ਹਾਈਕੋਰਟ ਨੇ ਸੁਣਾਈ ਸੀ ਸਜ਼ਾ

ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

ਕੀ ਹੈ ਮਾਮਲਾ

ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂਅ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ‘ਤੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ