ਨਵਜੋਤ ਸਿੱਧੂ ਨੂੰ ਆਤਮ ਸਮਰਪਣ ਤੋਂ ਫਿਲਹਾਲ ਕੋਈ ਰਾਹਤ ਨਹੀਂ, ਸੁਪਰੀਮ ਕੋਰਟ ਵਿੱਚ ਸੁਣਵਾਈ ਦੀ ਘੱਟ ਉਮੀਦ
ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੂੰ ਆਤਮ ਸਮਰਪਣ ਕਰਨ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਹੈ।ਇਸ ‘ਤੇ ਜਸਟਿਸ ਏ.ਐੱਮ. ਖਾਨਵਿਲਕਰ ਦੀ ਬੈਂਚ ਨੇ ਕਿਹਾ ਕਿ ਚੀਫ ਜਸਟਿਸ ਐਨ.ਵੀ.ਰਮਨਾ ਨੂੰ ਸੁਣਵਾਈ ਲਈ ਬੇਨਤੀ ਕਰਨ । ਸਿੱਧੂ ਦੇ ਵਕੀਲ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੂੰ ਸਿਹਤ ਕਾਰਨਾਂ ਕਰਕੇ ਸਮਰਪਣ ਲਈ ਕੁਝ ਹਫ਼ਤਿਆਂ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਚੀਫ਼ ਜਸਟਿਸ ਨੇ ਹੁਣ ਤੱਕ ਕਿਸੇ ਵੀ ਮਾਮਲੇ ਦਾ ਜ਼ਿਕਰ ਸੁਣਨ ਤੋਂ ਇਨਕਾਰ ਕੀਤਾ ਹੈ, ਇਸ ਲਈ ਅੱਜ ਪਟੀਸ਼ਨ ‘ਤੇ ਸੁਣਵਾਈ ਹੋਣ ਦੀ ਉਮੀਦ ਘੱਟ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ