ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਦੋਸ਼ੀ ਕਰਾਰ

om-perkash-696x387

 ਸਜ਼ਾ ’ਤੇ ਬਹਿਸ 26 ਮਈ ਨੂੰ ਹੋਵੇਗੀ

ਚੰਡੀਗੜ੍ਹ (ਖ਼ਬਰ ਵਾਲੇ ਬਿਊਰੋ)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautla) ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਓਮ ਪ੍ਰਕਾਸ਼ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਦੀ ਸਜ਼ਾ ’ਤੇ ਬਹਿਸ 26 ਮਈ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਹਰਿਆਣਾ ਦੇ ਚਰਚਿਤ ਜੇਬੀਟੀ ਘਪਲੇ ’ਚ ਸਾਬਕਾ ਮੁੱਖ ਮੰਤਰੀ ਚੌਟਾਲਾ ਨੂੰ ਪਹਿਲਾਂ ਵੀ ਦੋਸ਼ੀ ਕਰਾਰ ਦਿੱਤਾ ਜਾ ਚੁੱਕਿਆ ਹੈ। ਇਸ ਮਾਮਲੇ ’ਚ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਸੀ, ਜਿਸ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ।

ਕੀ ਹੈ ਮਾਮਲਾ :

ਸੀਬੀਆਈ ਨੇ 26 ਮਾਰਚ 2010 ਨੂੰ ਕੇਂਦਰੀ ਜਾਂਚ ਏਜੰਸੀ ਵੱਲੋਂ ਚੌਟਾਲਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦੱਸਿਆ ਗਿਆ ਕਿ 1993 ਤੋਂ 2006 ਦਰਮਿਆਨ ਚੌਟਾਲਾ ਨੇ ਕਥਿਤ ਤੌਰ ‘ਤੇ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਸੀ, ਜੋ ਉਸ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ। ਇਹ ਉਨ੍ਹਾਂ ਦੀ ਆਮਦਨ ਤੋਂ ਵੱਧ ਹੈ। ਹਾਲਾਂਕਿ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਾ ਆ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ