ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਈ (Petrol Diesel Rate)
- ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
(ਸੱਚ ਕਹੂੰ ਨਿਊਜ਼) ਮੁੰਬਈ। ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ’ਤੇ ਸਰਕਾਰ ਨੇ ਬਰੇਕ ਲਾਉਂਦਿਆਂ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤੀ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਕੇਂਦਰ ਸਰਕਾਰ ਨੇ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਜਾਣਕਾਰੀ ਦਿੱਤੀ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ। ਹਾਲ ਹੀ ‘ਚ ਪੀਐੱਮ ਮੋਦੀ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸੂਬਿਆਂ ਨੂੰ ਐਕਸਾਈਜ਼ ਡਿਊਟੀ ਘਟਾਉਣ ਦੀ ਸਲਾਹ ਦਿੱਤੀ ਸੀ।
ਗੈਸ ਸਿਲੰਡਰ ’ਤੇ ਵੀ ਦਿੱਤੀ ਜਾਵੇਗੀ 200 ਰੁਪਏ ਸਬਸਿਡੀ
ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨਾਲ ਸਿਲੰਡਰ ‘ਤੇ ਇਸ ਸਾਲ 200 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇੱਕ ਪਰਿਵਾਰ ਨੂੰ ਇੱਕ ਸਾਲ ਵਿੱਚ 12 ਸਿਲੰਡਰ ਮਿਲਣਗੇ। 9 ਕਰੋੜ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਪਹਿਲਾਂ 3 ਨਵੰਬਰ 2021 ਨੂੰ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 5 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ