ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕਰ ਚੁੱਕੇ ਹਨ ਬਰਖਾਸਤ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭ੍ਰਿਸ਼ਟਾਚਰਾ ਦੇ ਦੋਸ਼ ’ਚ ਫਸੇ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸਿਹਤ ਮੰਤਰਾਲਾ ਸੰਭਾਲ ਲਿਆ ਹੈ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਿਹਤ ਮੰਤਰਾਲਾ ਉਹੀ ਦੇਖਣਗੇ। ਕਿਸੇ ਦੂਜੇ ਮੰਤਰੀ ਨੂੰ ਇਰ ਚਾਰਜ ਨਹੀਂ ਦਿੱਤਾ ਜਾਵੇਗਾ। ਮਾਨ ਦਾ ਇਹ ਫੈਸਲਾ 15 ਅਗਗਸਤ ਤੋਂ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਮੰਗਲਵਾਰ ਨੇ ਇਸ ਸਬੰਧੀ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਚਰਚਾ ਵੀ ਹੋਈ ਸੀ।
ਕਿਆਸਾਂ ਲਾਈਆਂ ਜਾ ਰਹੀਆਂ ਸਨ ਕਿ ਮਾਨ ਸਰਕਾਰ ਕੈਬਨਿਟ ’ਚ ਵਾਧਾ ਕਰੇਗੀ ਤੇ ਸਿਹਤ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਮਾਨ ਖੁਦ ਨੇ ਸਿਹਤ ਮੰਤਰਾਲਾ ਆਪਣੇ ਕੋਲ ਹੀ ਰੱਖ ਲਿਆ ਹੈ। ਜਦੋਂ ਤੱਕ ਹੋਰ ਮੰਤਰੀ ਨੂੰ ਮੰਤਰੀ ਮੰਡਲ ’ਚ ਸ਼ਾਮਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਭਗਵੰਤ ਮਾਨ ਹੀ ਇਸ ਮੰਤਰਾਲੇ ਨੂੰ ਵੇਖਣਗੇ।
ਸੀ.ਐਮ.ਭਗਵੰਤ ਮਾਨ ਦੇ ਇਸ ਫੈਸਲੇ ਨਾਲ ਬਰਖਾਸਤ ਮੰਤਰੀ ਡਾਕਟਰ ਵਿਜੈ ਸਿੰਗਲਾ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ। ਮਾਨ ਨੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਹੈ। ਹੁਣ ਸਿੰਗਲਾ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜਿਹੇ ‘ਚ ਸਿਹਤ ਮੰਤਰਾਲੇ ਦੀ ਪੂਰੀ ਨਿਗਰਾਨੀ ਰਹੇਗੀ। ਜਾਂਚ ਵਿੱਚ ਕੋਈ ਗੜਬੜੀ ਨਹੀਂ ਹੋਵੇਗੀ। ਜੇਕਰ ਕਿਸੇ ਨੇ ਕੋਸ਼ਿਸ਼ ਕੀਤਾ ਤਾਂ ਫਿਰ ਉਸ ’ਤੇ ਵੀ ਮੁੱਖ ਮੰਤਰੀ ਮਾਨ ਦੀ ਗਾਜ ਡਿੱਗੇਗੀ।
ਜਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਕਰਕੇ ਛੁੱਟੀ ਕਰ ਦਿੱਤੀ ਗਈ ਹੈ। ਵਿਜੈ ਸਿੰਗਲਾ ’ਤੇ ਆਪਣੇ ਹੀ ਵਿਭਾਗ ਵਿੱਚ ਕੁਝ ਟੈਂਡਰਾਂ ਨੂੰ ਲੈ ਕੇ 1 ਫੀਸਦੀ ਕਮਿਸ਼ਨ ਮੰਗਣ ਦਾ ਦੋਸ਼ ਸੀ ਅਤੇ ਇਸ ਸਬੰਧੀ ਅਧਿਕਾਰੀਆਂ ਵੱਲੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਸੀ। ਮੁੱਖ ਮੰਤਰੀ ਵੱਲੋਂ ਇਸ ਮਾਮਲੇ ਸਬੰਧੀ ਸਾਰੀ ਜਾਣਕਾਰੀ ਲੈਣ ਤੋਂ ਬਾਅਦ ਸਿਹਤ ਮੰਤਰੀ ਖਿਲਾਫ ਇਹ ਸਾਰੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਵਿਜੈ ਸਿੰਗਲਾ ਨੂੰ ਕੈਬਨਿਟ ਮੰਤਰੀ ਤੋਂ ਬਰਖਾਸਤ ਕਰ ਦਿੱਤਾ ਗਿਆ।
ਮਾਨ ਸਰਕਾਰ ’ਤ ਵੱਢੀਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ’ਚ ਵੱਢੀਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵੱਢੀਖੋਰੀ ਕਰਨ ਵਾਲੇ ਨੂੰ ਸਰਕਾਰ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾਵੇਗੀ। ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਉਸ ਨੂੰ ਅਜਿਹੀਆਂ ਬੇਨਿਯੀਆਂ ਦੀ ਇਜਾ਼ਜ਼ਤ ਨਹੀਂ ਦਿੱਤੀ ਜਾ ਸਕਦੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ