ਬ੍ਰਾਜ਼ੀਲ ਵਿੱਚ ਭਾਰੀ ਮੀਂਹ, ਜ਼ਮੀਨ ਖਿਸਕਣ ਕਾਰਨ 37 ਲੋਕਾਂ ਦੀ ਮੌਤ
ਰੀਓ ਡੀ ਜਨੇਰੀਓ (ਏਜੰਸੀ)। ਬ੍ਰਾਜ਼ੀਲ ਦੇ ਉੱਤਰ-ਪੂਰਬੀ ਖੇਤਰ ‘ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ (Landslides in Brazil) ਕਾਰਨ ਘੱਟੋ-ਘੱਟ 37 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਰੀਬ 5,000 ਲੋਕ ਬੇਘਰ ਹੋ ਗਏ ਹਨ। ਸਥਾਨਕ ਸਿਵਲ ਡਿਫੈਂਸ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ-ਪੂਰਬੀ ਪਰਨਮਬੁਕੋ ਸੂਬੇ ਦੀ ਰਾਜਧਾਨੀ, ਰਿਸੀਫੀ ਸ਼ਹਿਰ ਬਾਰਸ਼ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਜਿਸ ਨਾਲ 35 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ ਇੱਕ ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ।
ਇਸ ਦੇ ਨਾਲ ਹੀ ਅਲਾਗੋਸ ਸੂਬੇ ‘ਚ ਮੀਂਹ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਦੌਰਾਨ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਸ਼ਨੀਵਾਰ ਨੂੰ ਰਿਸੀਫੀ ‘ਚ ਜ਼ਮੀਨ ਖਿਸਕਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨੇੜਲੇ ਕਸਬੇ ਕਮਰਾਜੀਬੀ ‘ਚ ਇਕ ਹੋਰ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਪਰਨੰਬੂਕੋ ਵਾਟਰ ਐਂਡ ਕਲਾਈਮੇਟ ਏਜੰਸੀ ਦੇ ਮੁਤਾਬਕ ਸ਼ਨੀਵਾਰ ਨੂੰ ਰਿਸੀਫੀ ‘ਚ 150 ਮਿਲੀਮੀਟਰ ਅਤੇ ਕਮਰਾਜੀਬੀ ‘ਚ 129 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ