ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕਾ ਸਿੱਧੂ ਮੂਸੇਵਾਲਾ ਦਾ ਕੱਲ੍ਹ ਅੰਤਿਮ ਸਸਕਾਰ ਕੀਤਾ ਗਿਆ ਸੀ। ਅੱਜ ਉਨ੍ਹਾਂ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਰੋਂਦੇ-ਕੁਰਲਾਉਂਦਿਆਂ ਆਪਣੇ ਹੱਥਾਂ ਨਾਲ ਆਪਣੇ ਪੁੱਤਰ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ। ਅਸਥੀਆਂ ਜਲ ਪ੍ਰਵਾਹ ਕਰਨ ਮੌਕੇ ਮਾਤਾ-ਪਿਤਾ ਦਾ ਰੋ-ਰੋ ਕੇ ਬੂਰਾ ਹਾਲ ਸੀ ਤੇ ਆਪਣੇ ਪੁੱਤਰ ਦੇ ਵਿਛੋੜਾ ਦੁੱਖ ਉਨ੍ਹਾਂ ਤੋਂ ਝੱਲਿਆ ਨਹੀਂ ਸੀ ਜਾ ਰਿਹਾ। ਉੱਥੇ ਮੌਜ਼ੂਦ ਲੋਕਾਂ ਨੇ ਬੜੀ ਮੁਸ਼ਕਲ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਸੰਭਾਲਿਆ। ਇਸ ਮੌਕੇ ਉਨ੍ਹਾਂ ਰਿਸ਼ਤੇਦਾਰ ਤੇ ਵੱਡੀ ਗਿਣਤੀ ’ਚ ਸਿੱਧੂ ਮੂਸੇਵਾਲ ਦੇ ਪ੍ਰਸ਼ੰਸਕ ਵੀ ਮੌਜ਼ੂਦ ਸਨ। ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ।
ਇਸ ਮੌਕੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਉੱਚੀ-ਉੱਚੀ ਰੋਂਦੀ ਰਹੀ, ਮਾਂ ਰੋਂਦੀ ਹੋਈ ਕਹਿ ਰਹੀ ਸੀ ਕਿ ‘ਮੇਰੇ 6 ਫੁੱਟ ਦੇ ਗੱਭਰੂ ਪੁੱਤਰ ਨੂੰ ਰਾਖ ਬਣਾ ਕੇ ਰੱਖ ਦਿੱਤਾ, ਹੁਣ ਦੁਸ਼ਮਣਾਂ ਨੂੰ ਚੰਗੀ ਨੀਂਦ ਆਵੇਗੀ’।
ਪਿਤਾ ਬਲਕੌਰ ਸਿੰਘ ਨੇ ਕਿਹਾ- ‘ਹੁਣ ਕੋਈ ਆਪਣੇ ਪੁੱਤ ਨੂੰ ਪੰਜਾਬ ‘ਚ ਮਸ਼ਹੂਰ ਨਾ ਕਰੇ, ਮੇਰਾ ਬੇਟਾ ਮਸ਼ਹੂਰੀ ਨੇ ਖਾ ਗਿਆ, ਅਸੀਂ ਮਿਹਨਤ-ਮਜ਼ਦੂਰੀ ਕਰਕੇ ਇੱਥੇ ਪਹੁੰਚੇ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ