ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 28, 2026
More
    Home Breaking News ਪ੍ਰਧਾਨ ਮੰਤਰੀ ...

    ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਜ਼ਿਲ੍ਹੇ ਦੇ 98 ਹਜ਼ਾਰ 521 ਜ਼ਰੂਰਤਮੰਦਾਂ ਨੇ ਉਠਾਇਆ ਮੁਫਤ ਰਸੋਈ ਗੈਸ ਕੁਨੈਕਸ਼ਨ ਦਾ ਲਾਭ

    slentdr officer

    ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਜ਼ਿਲ੍ਹੇ ਦੇ 98 ਹਜ਼ਾਰ 521 ਜ਼ਰੂਰਤਮੰਦਾਂ ਨੇ ਉਠਾਇਆ ਮੁਫਤ ਰਸੋਈ ਗੈਸ ਕੁਨੈਕਸ਼ਨ ਦਾ ਲਾਭ
    (ਰਜਨੀਸ਼ ਰਵੀ) ਫਾਜ਼ਿਲਕਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (Free LPG connection) ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ 98 ਹਜ਼ਾਰ 521 ਜ਼ਰੂਰਮੰਦਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦਾ ਲਾਭ ਦਿੱਤਾ ਗਿਆ ਹੈ। ਇਸ ਯੋਜਨਾ ਦੀ ਸ਼ੁਰੂਆਤ ਮਈ 2016 ਵਿੱਚ ਹੋਈ ਸੀ ਜੋ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ (ਬੀਪੀਐਲ) ਲੋਕਾਂ ਦੇ ਲਈ ਲਾਭਦਾਇਕ ਹੋ ਰਹੀ ਹੈ ਅਤੇ ਸਾਫ਼-ਸੁਥਰੇ ਖਾਣਾ ਪਕਾਉਣ ਵਿੱਚ ਸਹਾਈ ਸਿੱਧ ਹੋ ਰਹੀ ਹੈ।

    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਫਾਜ਼ਿਲਕਾ ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਵਰਗ ਤੋਂ ਇਲਾਵਾ ਅਨੁਸੂਚਿਤ ਜਾਤੀ, ਅਨੁਸੂਚਿਤ ਜਨ ਜਾਤੀ ਅਤੇ ਮਾਈਗਰੈਂਟ ਲੇਬਰ (ਪ੍ਰਵਾਸੀ ਮਜਦੂਰ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕੁਨੈਕਸ਼ਨ ਜਾਰੀ ਕਰਨ ਲਈ ਕਿਸੇ ਤਰ੍ਹਾਂ ਦੀ ਸਕਿਊਰਿਟੀ ਰਾਸ਼ੀ ਨਹੀਂ ਲਈ ਜਾਂਦੀ ਅਤੇ ਗੈਸ ਚੱਲ੍ਹਾ, ਰੈਗੁਲੇਟਰ ਅਤੇ ਗੈਸ ਪਾਈਪ ਮੁਫਤ ਵਿੱਚ ਦਿੱਤੇ ਜਾਂਦੇ ਹਨ।

    ਉਨ੍ਹਾਂ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਯੋਜਨਾ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਸਾਫ਼ ਈਂਧਨ ਉਪਲਬਧ ਕਰਾਉਣਾ ਹੈ ਜੋ ਬੀਪੀਐਲ ਹਾਲਤਾਂ ਵਿੱਚ ਰਹਿੰਦੇ ਹਨ। ਇਹ ਸਕੀਮ ਐਲਪੀਜੀ ਗੈਸ ਦੀ ਵਿਵਸਥਾ ਨਾਲ ਬੀਪੀਐਲ ਪਿਛੋਕੜ ਵਾਲਿਆਂ ਨੂੰ ਮਜ਼ਬੂਤ ਬਣਾਉਣ ‘ਤੇ ਕੇਂਦ੍ਰਿਤ ਹੈ ਤਾਂ ਜੋ ਉਹ ਆਪਣੇ ਘਰਾਂ ਨੂੰ ਸਾਫ਼-ਸੁਥਰਾ ਭੋਜਨ ਉਪਲੱਬਧ ਕਰਵਾ ਸਕਣ। ਇਹ ਸਕੀਮ ਬੀਪੀਐਲ ਪਰਿਵਾਰਾਂ ਦੀਆਂ ਔਰਤਾਂ ਨੂੰ ਘਰ ਵਿੱਚ ਸੁਰੱਖਿਅਤ ਖਾਣਾ ਪਕਾਉਣ ਦੀਆਂ ਸਹੂਲਤਾਂ ਤੱਕ ਪਹੁੰਚ ਕਰਨ ਦੇ ਯੋਗ ਬਣਾਉਂਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here