ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਟਰੱਕ ਤੇ ਕਾਰ ਵ...

    ਟਰੱਕ ਤੇ ਕਾਰ ਵਿਚਾਲੇ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ

    Road Accident

    ਟਰੱਕ ਤੇ ਕਾਰ ਵਿਚਾਲੇ ਭਿਆਨਕ ਹਾਦਸਾ, ਤਿੰਨ ਲੋਕਾਂ ਦੀ ਮੌਤ

    ਸੀਕਰ। ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਰਨੋਲੀ ਨੇੜੇ ਵੀਰਵਾਰ ਸਵੇਰੇ ਇੱਕ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਰਾਨੋਲੀ ਵਿੱਚ ਨੈਸ਼ਨਲ ਹਾਈਵੇਅ ਨੰਬਰ 52 ’ਤੇ ਸਨਰਾਈਜ਼ ਸਿਟੀ ਦੇ ਸਾਹਮਣੇ ਸ਼ਰਧਾਲੂਆਂ ਦੀ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਇਹ ਸ਼ਰਧਾਲੂ ਖਾਟੂ ਸ਼ਿਆਮ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਹਾਦਸੇ ਵਿੱਚ ਝੁੰਝੁਨੂ ਜ਼ਿਲ੍ਹੇ ਦੇ ਪਿਲਾਨੀ ਵਾਸੀ ਮਨਜੀਤ ਅਤੇ ਨਵਨੀਤ, ਅਲਵਰ ਜ਼ਿਲ੍ਹੇ ਦੇ ਭਿਵੜੀ ਦੇ ਰਾਜ ਗੋਵਿੰਦ ਅਤੇ ਹਰਿਆਣਾ ਗੁਰੂਗ੍ਰਾਮ ਦੇ ਆਸ਼ੀਸ਼ ਰਾਠੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਪਲਸਾਨਾ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਮਨਜੀਤ, ਨਵਨੀਤ ਅਤੇ ਆਸ਼ੀਸ਼ ਰਾਠੀ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ। ਜ਼ਖਮੀ ਰਾਜ ਗੋਵਿੰਦ ਨੂੰ ਸੀਕਰ ਹਸਪਤਾਲ ਭੇਜਿਆ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here