ਕਾਂਗਰਸ ਨੂੰ ਵੱਡਾ ਝਟਕਾ : ਵੇਰਕਾ ਸਮੇਤ 4 ਸਾਬਕਾ ਕਾਂਗਰਸੀ ਮੰਤਰੀ ਭਾਜਪਾ ‘ਚ ਸ਼ਾਮਲ

bjp punjab

ਇਹ ਦਿੱਗਜ਼ ਹੋਏ ਭਾਜਪਾ ’ਚ ਸ਼ਾਮਲ : ਰਾਜਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੰਘ ਸਿੱਧੂ, ਕੇਵਲ ਢਿੱਲੋਂ, ਸਰੂੁਪ ਸਿੰਗਲਾ, ਸ਼ਾਮ ਸੁੰਦਰ ਅਰੋੜਾ, ਮੁਹਾਲੀ ਦੇ ਮੇਅਰ 

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਪੰਜਾਬ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦੇ ਚਾਰ ਸਾਬਕਾ ਕਾਂਗਰਸੀ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਰਾਜਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਕਾਂਗੜ ਅਤੇ ਬਲਬੀਰ ਸਿੱਧੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਹਿੰਦਰ ਕੌਰ ਜੋਸ਼ ਅਤੇ ਕੇਵਲ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਠਿੰਡਾ ਤੋਂ ਅਕਾਲੀ ਦਲ ਦੇ ਆਗੂ ਰਹੇ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਸਾਰੇ ਆਗੂ ਭਾਜਪਾ ਪ੍ਰਧਾਨ ਅਸ਼ਨਵੀ ਸ਼ਰਮਾ ਦੀ ਅਗਵਾਈ ’ਚ ਸ਼ਾਮਲ ਹੋਏ। ਭਾਜਪਾ ਪ੍ਰਧਾਨ ਨੇ ਇਨ੍ਹਾਂ ਸਭ ਦਾ ਪਾਰਟੀ ’ਚ ਆਉਣ ’ਤੇ ਸਵਾਗਤ ਕੀਤਾ ਤੇ ਕਿਹਾ ਕਿ ਇਨ੍ਹਾਂ ਸਭ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਲ ਸਨ। ਸੁਨੀਲ ਜਾਖੜ ਨੇ ਹਾਲ ਹੀ ਵਿੱਚ ਕਾਂਗਰਸ ਛੱਡ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਨੂੰ ਲਗਾਤਾਰ ਝਟਕਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ