ਅਮਿਤ ਸ਼ਾਹ ਨੂੰ ਮਿਲਦੇ ਹੀ ਰੋ ਪਏ ਸਿੱਧੂ ਦੇ ਮਾਤਾ-ਪਿਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਸਰਪੰਚ ਚਰਨ ਕੌਰ ਨੇ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਟੈਕਨੀਕਲ ਏਅਰਪੋਰਟ ‘ਤੇ ਹੋਈ। ਮੁਲਾਕਾਤ ਦੌਰਾਨ ਮੂਸੇਵਾਲਾ ਦੇ ਮਾਤਾ-ਪਿਤਾ ਰੋਣ ਲੱਗ ਪਏ। ਉਨ੍ਹਾਂ ਹੱਥ ਜੋੜ ਕੇ ਸ਼ਾਹ ਨੂੰ ਬੇਨਤੀ ਕੀਤੀ ਕਿ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਅਤੇ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਵੀ ਮੌਜ਼ੂਦ ਸਨ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿਟਿੰਗ ਜੱਜ ਤੋਂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਦੀ ਮੰਗ ’ਤੇ ਪੰਜਾਬ ਸਰਕਾਰ ਨੇ ਹਾਈਕੋਰਟ ਰਜਿਸਟ੍ਰਰਾਰ ਨੂੰ ਪੱਤਰ ਭੇਜਿਆ ਸੀ। ਸਰਕਾਰ ਨੂੰ ਦਿੱਤੇ ਜਵਾਬ ’ਚ ਕਿਹਾ ਗਿਆ ਹੈ ਕਿ ਪਹਿਲਾਂ ਅਜਿਹਾ ਕਦੇ ਨਹੀਂ ਹੋਇਆ ਕਿ ਹਾਈ ਕੋਰਟ ਨੇ ਕਿਸੇ ਸਿਟਿੰਗ ਜੱਜ ਨੂੰ ਨੂੰ ਅਜਿਹੇ ਮਾਮਲੇ ’ਚ ਜਾਂਚ ਲਈ ਕਿਹਾ ਹੋਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ