ਗਰਮੀਆਂ ਦੀਆਂ ਛੁੱਟੀਆਂ ’ਚ ਖੋਲ੍ਹੇ ਸਕੂਲ ਤਾਂ ਹੋਵੋਗੀ ਕਾਰਵਾਈ
(ਸੱਚ ਕਹੂੰ ਨਿਊਜ਼) ਰੋਹਤਕ। ਹਰਿਆਣਾ ’ਚ ਗਰਮੀਆਂ ਦੀਆਂ ਛੁੱਟੀਆਂ ’ਚ ਨਿੱਜੀ ਸਕੂਲ ਬੰਦ ਨਾ ਕੀਤੇ ਤਾਂ ਸਬੰਧਿਤ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਭਿਆਨਕ ਗਰਮੀ ਨੂੰ ਵੇਖਦਿਆਂ ਸੈਕੰਡਰੀ ਸਿੱਖਿਆ ਡਾਇਰੈਕਟਰ ਨੇ ਹਾਲ ਹੀ ’ਚ ਆਦੇਸ਼ ਜਾਰੀ ਕੀਤੇ ਹਨ। ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਇਸ ਸਬੰਧੀ ਛੇ ਜੂਨ ਨੂੰ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀ ਆਪਣੇ ਖੇਤਰਾਂ ’ਚ ਨਿੱਜੀ ਸਕੂਲ ਸੰਚਾਲਕਾਂ ਦੇ ਨਾਲ ਮੀਟਿੰਗ ਵੀ ਕਰਨ।
ਇਸ ਮੀਟਿੰਗ ’ਚ ਉਨ੍ਹਾਂ ਦੇ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੰਦ ਕਰਨਾ ਯਕੀਨੀ ਕਰਨ। ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਮੀਟਿੰਗ ਤੋਂ ਬਾਅਦ ਵੀ ਜੇਕਰ ਕੋਈ ਨਿੱਜੀ ਸਕੂਲ ਆਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਡਾਇਰੈਕਟਰ ਵੱਲੋਂ ਇੱਕ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੇ ਜਾਣ ਦੇ ਬਾਵਜ਼ੂਦ ਕਈ ਨਿੱਜੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਸੱਦਿਆ ਜਾ ਰਿਹਾ ਹੈ। ਜਿਸ ਦੀਆਂ ਲਗਾਤਾਰ ਸਿਕਾਇਤਾਂ ਆ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ