6 ਜੂਨ ਨੂੰ ਭਰਨਗੇ ਕਾਗਜ਼
(ਸੱਚ ਕਹੂੰ ਨਿਊਜ਼) ਸੰਗਰੂਰ ਜ਼ਿਮਨੀ ਚੋਣਾਂ ਲਈ ਅਕਾਲੀ ਦਲ ਨੇ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਕਮਲਦੀਪ ਕੌਰ ਰਾਜੋਆਣਾ ਦੀ ਭੈਣ ਹੈ। ਅਕਾਲੀ ਦਲ ਨੇ ਕਮਲਦੀਪ ਨੂੰ ਟਿਕਟ ਦਿੱਤੀ ਹੈ। ਕਮਲਦੀਪ ਕੌਰ 6 ਜੂਨ ਨੂੰ ਕਾਗਜ਼ ਦਾਖਲ ਕਰਨਗੇ। ਕਮਲਦੀਪ ਕੌਰ ਨੇ ਅੱਜ ਹੀ ਆਪਣੇ ਭਰਾ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ।
ਜਿਕਰਯੋਗ ਹੀ ਕਿ ਆਮ ਆਦਮੀ ਪਾਰਟੀ ਸੰਗਰੂਰ ਜਿਮਨੀ ਚੋਣ ਲਈ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨ ਚੁੱਕੀ ਹੈ। ਹਾਲੇ ਭਾਜਪਾ ਤੇ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਕਾਂਗਰਸ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਜਾਂ ਭਗਵੰਤ ਮਾਨ ਤੋਂ ਚੋਣ ਹਾਰਨ ਵਾਲੇ ਦਲਵੀਰ ਗੋਲਡੀ ‘ਤੇ ਦਾਅ ਖੇਡ ਸਕਦੀ ਹੈ। ਦੂਜੇ ਪਾਸੇ ਭਾਜਪਾ ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ ‘ਤੇ ਦਾਅ ਖੇਡਣ ਦੀ ਤਿਆਰੀ ਕਰ ਰਹੀ ਹੈ।
ਕਿਉਂ ਹੋ ਰਹੀਆਂ ਹਨ ਸੰਗਰੂਰ ਸੀਟ ’ਤੇ ਜਿਮਨੀ ਚੋਣਾਂ?
ਦੱਸਣਯੋਗ ਹੈ ਕਿ ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਭਗਵੰਤ ਮਾਨ ਦੇ ਵਿਧਾਇਕ ਚੁਣੇ ਜਾਣ ਅਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਸੀਟ ਛੱਡ ਦਿੱਤੀ ਸੀ। ਜਿਸ ਕਾਰਨ ਇਸ ਸੀਟ ’ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਵਾਰ ਆਮ ਆਦਮੀ ਪਾਰਟੀ ਲਈ ਇਹ ਸੀਟ ਜਿੱਤਣੀ ਹੋਰ ਵੀ ਜ਼ਰੂਰੀ ਹੋ ਗਈ ਹੈ। ‘ਆਪ’ ਦੇ ਭਗਵੰਤ ਮਾਨ ਦੇਸ਼ ਭਰ ‘ਚੋਂ ਸੰਗਰੂਰ ਤੋਂ ਇਕਲੌਤੇ ਲੋਕ ਸਭਾ ਮੈਂਬਰ ਸਨ। ਜੇਕਰ ਹਾਰ ਗਏ ਤਾਂ ਲੋਕ ਸਭਾ ਵਿਚ ਪ੍ਰਤੀਨਿਧਤਾ ਖਤਮ ਹੋ ਜਾਵੇਗੀ।
ਭਗਵੰਤ ਮਾਨ ਦਾ ਗੜ੍ਹ ਸੰਗਰੂਰ ਸੀਟ, ਮੋਦੀ ਲਹਿਰ ‘ਚ ਵੀ ਜਿੱਤੇ
ਸੰਗਰੂਰ ਲੋਕ ਸਭਾ ਸੀਟ ਭਗਵੰਤ ਮਾਨ ਦਾ ਗੜ੍ਹ ਹੈ। ਇੱਥੋਂ ਉਹ ਵੱਡੇ ਫਰਕ ਨਾਲ ਜਿੱਤੇ ਹਨ। 2019 ਵਿੱਚ ਜਦੋਂ ਮੋਦੀ ਲਹਿਰ ਵਿੱਚ ਆਮ ਆਦਮੀ ਦੇ ਸਾਰੇ ਉਮੀਦਵਾਰ ਹਾਰ ਗਏ ਸਨ, ਤਾਂ ਭਗਵੰਤ ਮਾਨ ਸੰਗਰੂਰ ਤੋਂ ਜਿੱਤ ਕੇ ਇਕੱਲੇ ਹੀ ਸੰਸਦ ਵਿੱਚ ਪਹੁੰਚੇ ਸਨ। ਇਸ ਵਾਰ ਉਨ੍ਹਾਂ ਨੇ ਵਿਧਾਇਕ ਚੁਣੇ ਜਾਣ ਅਤੇ ਪਾਰਟੀ ਨੂੰ ਬਹੁਮਤ ਦਿਵਾਉਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ