ਹਿਮਾਚਲ ਪ੍ਰਦੇਸ਼ ਦੀ ਧਰਤੀ ’ਤੇ ਰਾਮ-ਨਾਮ ਦਾ ਡੰਕਾ
(ਐਮ. ਕੇ. ਸ਼ਾਇਨਾ) ਨਾਲਾਗੜ੍ਹl ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ’ਚ ਐਤਵਾਰ ਨੂੰ ਨਾਮ ਚਰਚਾ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਹਿਮਾਚਲ ਦੀ ਸਾਧ-ਸੰਗਤ ਨੇ ਨਾਮ-ਚਰਚਾ ’ਚ ਹਿੱਸਾ ਲਿਆ। ਗਰਮੀ ਦੇ ਮੌਸਮ ਨੂੰ ਦੇਖਦਿਆਂ ਪਾਣੀ ਸਮਿਤੀ ਦੇ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਠੰਢੇ ਪਾਣੀ ਦੀਆਂ ਛਬੀਲਾਂ ਲਾਈਆਂ ਗਈਆਂ ਅਤੇ ਨਾਮ ਚਰਚਾ ਦੌਰਾਨ ਵੀ ਸੇਵਾਦਾਰਾਂ ਵੱਲੋਂ ਸ਼ਰਧਾਲੂਆਂ ਨੂੰ ਠੰਢਾ ਪਾਣੀ ਪਿਲਾਇਆ ਗਿਆl
ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਅਨਮੋਲ ਬਚਨ ਸੁਣਾਏ ਗਏ। ਹਿਮਾਚਲ ਪ੍ਰਦੇਸ਼ ਦੇ ਜ਼ਿੰਮੇਵਾਰਾਂ ਨੇ ਸਾਧ-ਸੰਗਤ ਦੀ ਸਹੂਲਤ ਲਈ ਸੁਚੱਜੇ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ। ਨਾਮ ਚਰਚਾ ਦੀ ਸਮਾਪਤੀ ’ਤੇ ਸਾਧ-ਸੰਗਤ ਨੂੰ ਲੰਗਰ ਛਕਾਇਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ