ਉਤਰਕਾਸੀ ’ਚ ਬੱਸ ਖਾਈ ’ਚ ਡਿੱਗੀ, ਹਾਦਸੇ ’ਚ 22 ਲੋਕਾਂ ਦੀ ਮੌਤ

bus

ਪ੍ਰਧਾਨ ਮੰਤਰੀ ਮੋਦੀ ਦੇ ਦਫ਼ਤਰ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਅਤੇ ਜ਼ਖਮੀਆਂ ਨੂੰ 50 ਹਜ਼ਾਰ ਦੇਣ ਦਾ ਐਲਾਨ

(ਏਜੰਸੀ) ਦੇਹਰਾਦੂਨ। ਯਮੁਨਾ ਘਾਟੀ ਵਿੱਚ ਯਾਤਰੀਆਂ ਦੀ ਬੱਸ ਖੱਡ ਵਿੱਚ ਡਿੱਗਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਮੁਤਾਬਿਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਬੱਸ ਕਰੀਬ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ ਹੈ। ਸੂਚਨਾ ਮਿਲਣ ’ਤੇ ਰਾਹਤ ਕਾਰਜਾਂ ਲਈ ਐਸਡੀਆਰਐਫ ਦੇ ਜਵਾਨਾਂ ਨੂੰ ਮੌਕੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ।

ਐਸਪੀ ਅਰਪਨ ਯਧੂਵੰਸ਼ੀ ਨੇ ਦੱਸਿਆ ਕਿ ਇਹ ਹਾਦਸਾ ਦਮਤਾ ਤੋਂ ਕਰੀਬ 2 ਕਿਲੋਮੀਟਰ ਦੂਰ ਨੌਗਾਓਂ ਦੀ ਦਿਸ਼ਾ ਵਿੱਚ ਵਾਪਰਿਆ ਹੈ। ਬੱਸ ਵਿੱਚ ਸਵਾਰ ਯਾਤਰੀ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਵਸਨੀਕ ਹਨ। ਤਿੰਨ ਐਂਬੂਲੈਂਸਾਂ ਮੌਕੇ ’ਤੇ ਪਹੁੰਚ ਗਈਆਂ ਹਨ। ਰਾਹਤ ਬਚਾਅ ਕਾਰਜ ਜਾਰੀ ਹੈ। ਜਾਣਕਾਰੀ ਮੁਤਾਬਕ ਬੱਸ ’ਚ 28 ਤੋਂ 29 ਲੋਕ ਸਵਾਰ ਸਨ। ਚਾਰ ਤੋਂ ਪੰਜ ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨੇ ਸਾਰੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਯਾਤਰੀ ਮੱਧ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ। ਸਾਰੇ ਯਾਤਰੀ ਯਮੁਨੋਤਰੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਿਮਾਚਲ-ਉਤਰਾਖੰਡ ਦੀ ਸਰਹੱਦ ਨਾਲ ਲੱਗਦੇ ਦਮਤਾ ਵਿਖੇ ਵਾਪਰਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਦਫਤਰ ਤੋਂ ਇੱਕ ਟਵੀਟ ਵਿੱਚ ਕਿਹਾ ਗਿਆ ਹੈ ਕਿ ਹਰੇਕ ਮਿ੍ਰਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਅਮਿਤ ਸ਼ਾਹ ਨੇ ਦੁੱਖ ਪ੍ਰਗਟ ਕੀਤਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰਾਖੰਡ ਵਿੱਚ ਬੱਸ ਹਾਦਸੇ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਮੈਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲ ਕੀਤੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਐਸਪੀ ਅਰਪਨ ਯਾਦਵੰਸ਼ੀ ਨੇ ਇਹ ਦਿੱਤੀ ਜਾਣਕਾਰੀ

ਸੂਚਨਾ ਮਿਲਣ ’ਤੇ ਰਾਹਤ ਕਾਰਜਾਂ ਲਈ ਐਸਡੀਆਰਐਫ ਦੇ ਜਵਾਨਾਂ ਨੂੰ ਮੌਕੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਐਸਪੀ ਅਰਪਨ ਯਧੂਵੰਸ਼ੀ ਨੇ ਦੱਸਿਆ ਕਿ ਇਹ ਹਾਦਸਾ ਦਮਤਾ ਤੋਂ ਨੌਗਾਓਂ ਵੱਲ ਕਰੀਬ 2 ਕਿਲੋਮੀਟਰ ਦੀ ਦੂਰੀ ’ਤੇ ਵਾਪਰਿਆ, ਬੱਸ ’ਚ ਸਵਾਰ ਯਾਤਰੀ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਪੰਨਾ ਦੇ ਵਸਨੀਕ ਹਨ। ਤਿੰਨ ਐਂਬੂਲੈਂਸਾਂ ਮੌਕੇ ’ਤੇ ਪਹੁੰਚ ਗਈਆਂ ਹਨ। ਰਾਹਤ ਬਚਾਅ ਕਾਰਜ ਜਾਰੀ ਹੈ। ਜਾਣਕਾਰੀ ਮੁਤਾਬਕ ਬੱਸ ’ਚ 28 ਤੋਂ 29 ਲੋਕ ਸਵਾਰ ਸਨ। ਚਾਰ ਤੋਂ ਪੰਜ ਲੋਕ ਗੰਭੀਰ ਜਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ