ਮੂਸੇਵਾਲਾ ਹੱਤਿਆ ਕਾਂਡ : 8 ਸ਼ਾਰਪ ਸ਼ੂਟਰਾਂ ਦੀ ਹੋਈ ਸ਼ਨਾਖਤ

ਮੂਸੇਵਾਲਾ ਹੱਤਿਆ ਕਾਂਡ : 8 ਸ਼ਾਰਪ ਸ਼ੂਟਰਾਂ ਦੀ ਹੋਈ ਸ਼ਨਾਖਤ

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਦੇ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹੀ ਸ਼ਾਰਪ ਸ਼ੂਟਰਾਂ ਨੇ 29 ਮਈ ਨੂੰ ਮਾਨਸਾ ਵਿੱਚ ਇੱਕ ਪੰਜਾਬੀ ਗਾਇਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਦੀ ਨਿਸ਼ਾਨਦੇਹੀ ਤੋਂ ਬਾਅਦ ਹੁਣ 4 ਰਾਜਾਂ ਦੀ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ।

ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਕਾਤਲਾਂ ਨੂੰ ਹਥਿਆਰ ਤੇ ਗੱਡੀਆਂ ਮੁਹੱਈਆ ਕਰਵਾਉਣ, ਕਤਲ ਤੋਂ ਪਹਿਲਾਂ ਰੁਕਣ ਲਈ ਥਾਂ ਮੁਹੱਈਆ ਕਰਵਾਉਣ, ਰੇਕੀ ਕਰਨ ਦੇ ਮਾਮਲੇ ਵਿੱਚ ਵੀ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੈ।

ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ

ਮੂਸੇਵਾਲਾ ਕਤਲ ਕਾਂਡ ਵਿੱਚ ਸੁਭਾਸ਼ ਬੋਂਡਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪਿ੍ਰਆਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਵਸਨੀਕ ਹਨ। ਪੁਲਿਸ ਅਨੁਸਾਰ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕਿੱਥੇ ਰੁਕੇ। ਇਸ ਪਿੱਛੇ 2 ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ