ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ
ਚੰਡੀਗੜ੍ਹ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਤੜਕੇ ਸਵੇਰੇ ਅਮਲੋਹ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ’ਤੇ ਇਲਜਾਮ ਹੈ ਕਿ ਜੰਗਲਾਤ ਮੰਤਰੀ ਰਹਿੰਦਿਆਂ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ ’ਤੇ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਓਰੋ ਥਾਣਾ ਮੋਹਾਲੀ ਵਿਖੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਸੰਬਧ ’ਚ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।
- ਪੰਜਾਬ ਵਿਜੀਲੈਂਸ ਵਲੋਂ ਸਵੇਰੇ 3 ਵਜੇ ਕੀਤਾ ਗਿਆ ਗਿਰਫ਼ਤਾਰ।
- 25 ਹਜ਼ਾਰ ਦਰਖਤ ਕੱਟ ਕੇ ਵੇਚਣ ਦਾ ਦੋਸ਼
ਜੰਗਲਾਤ ਅਫ਼ਸਰਾਂ ਨੇ ਕੀਤਾ ਸੀ ਖੁਲਾਸਾ
ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਗਾਉਣ ਲਈ ਵੀ ਰਿਸ਼ਵਤ ਲਈ ਗਈ। ਇਸ ਦਾ ਹਿੱਸਾ ਵੀ ਸਿੱਧਾ ਤਤਕਾਲੀ ਮੰਤਰੀ ਧਰਮਸੋਤ ਨੂੰ ਗਿਆ। ਇਸ ਪੁੱਛਗਿੱਛ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਗਿ੍ਰਫ਼ਤਾਰ ਕੀਤਾ ਗਿਆ।¿; ਧਰਮਸੋਤ ਨੂੰ ਹੁਣ ਮੋਹਾਲੀ ਲਿਆਂਦਾ ਜਾ ਰਿਹਾ ਹੈ। ਜਿੱਥੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ