ਸੁਪਰੀਮ ਕੋਰਟ ਕੰਪਲੈਕਸ ਯੂਕੋ ਬੈਂਕ ’ਚ ਲੱਗੀ ਅੱਗ

ਸੁਪਰੀਮ ਕੋਰਟ ਕੰਪਲੈਕਸ ਯੂਕੋ ਬੈਂਕ ’ਚ ਲੱਗੀ ਅੱਗ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਸੁਪਰੀਮ ਕੋਰਟ ਕੰਪਲੈਕਸ ’ਚ ਸਥਿਤ ਯੂਕੋ ਬੈਂਕ ’ਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਸੂਤਰਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 9:10 ਵਜੇ ਦੇ ਕਰੀਬ ਮਿਲੀ। ਇਸ ਆਧਾਰ ’ਤੇ ਤੁਰੰਤ ਪੰਜ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ਬੁਝਾਊ ਅਮਲੇ ਨੇ ਸਵੇਰੇ ਕਰੀਬ 9:50 ਵਜੇ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਅੱਗ ਏਸੀ ’ਚ ਲੱਗੀ ਸੀ। ਇਸ ਦੀ ਲਪੇਟ ’ਚ ਆਉਣ ਕਾਰਨ ਹੋਰ ਵੀ ਕਈ ਚੀਜ਼ਾਂ ਸੜ ਕੇ ਸੁਆਹ ਹੋ ਗਈਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ