ਕਾਂਗਰਸ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ’ਚੋਂ ਕੱਢਿਆ
ਸੰਗਰੂਰ। ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਹਰਕਤ ਵਿੱਚ ਆ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਸੀ। ਇਸ ਦੇ ਨਾਲ ਹੀ ਸੰਗਰੂਰ ਸੀਟ ਜਿੱਤਣ ਲਈ ਕਾਂਗਰਸ ਨੇ 50 ਆਗੂਆਂ ਦੀ ਫੌਜ ਨੂੰ ਮੈਦਾਨ ਵਿੱਚ ਉਤਾਰਿਆ ਹੈ। ਜਿਸ ਵਿੱਚ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੀਟ ਜਿੱਤਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਨੇ ਇੱਥੋਂ ਦਲਵੀਰ ਗੋਲਡੀ ਨੂੰ ਟਿਕਟ ਦਿੱਤੀ ਹੈ। ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਾਰ ਗਏ ਸਨ।
2 ਵਾਰ ਰਹੀ ਵਿਧਾਇਕ, ਪਿਛਲੀਆਂ ਵਿਧਾਨਸਭਾ ਚੋਣਾਂ ਵੀ ਲੜੀਆਂ
ਹਰਚੰਦ ਕੌਰ ਦੋ ਵਾਰ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੀ ਹੈ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ